28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਾਤਾਵਰਨ, ਪਾਣੀ ਤੇ ਧਰਤੀ ਨੂੰ ਬਚਾਉਣ ਲਈ ਹਰ ਪ੍ਰਾਣੀ ਉਪਰਾਲਾ ਕਰੇ- ਸੀਚੇਵਾਲ

ਕਾਲਾ ਸੰਘਿਆਂ, 27 ਅਗਸਤ (ਬਲਜੀਤ ਸਿੰਘ ਸੰਘਾ)- ਪੰਜਾਬ ਗੁਰੂਆਂ ਪੀਰਾਂ ਅਤੇ ਪੰਜ ਦਰਿਆਵਾਂ ਦੀ ਧਰਤੀ ਹੈ | ਅੱਜ ਦੇ ਵਪਾਰਕ ਵਿਰਤੀ ਵਾਲੇ ਇਨਸਾਨ ਵਲੋਂ ਆਪਣੇ ਨਿੱਜੀ ਹਿਤਾਂ ਲਈ ਧਰਤੀ, ਪਾਣੀ ਅਤੇ ਹਵਾ ਨੂੰ ਲਗਾਤਾਰ ਗੰਧਲਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕ ਜਿੱਥੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਉਨ੍ਹਾਂ ਦੀ ਔਸਤਨ ਉਮਰ ਲਗਾਤਾਰ ਘਟਦੀ ਜਾ ਰਹੀ ਹੈ | ਅੱਜ ਲੋੜ ਹੈ ਕਿ ਅਸੀਂ ਪੰਜਾਬ ਦੀ ਧਰਤੀ ਨੂੰ ਸਵਰਗ ਬਣਾਉਣ ਵਾਸਤੇ ਪਹਿਲ ਕਰੀਏ | ਹਰ ਵਰਗ ਦੇ ਦੇ ਲੋਕ ਅੱਗੇ ਆ ਕੇ ਆਪਣਾ ਫ਼ਰਜ਼ ਨਿਭਾਉਣ | ਵਾਤਾਵਰਨ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਹਰ ਪ੍ਰਾਣੀ ਉਪਰਾਲਾ ਕਰੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਗਜੀਤ ਕਲੱਬ ਕਪੂਰਥਲਾ ਵਿਖੇ ਬੂਟਾ ਲਗਾਉਣ ਉਪਰੰਤ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸਾਨੂੰ ਵਾਤਾਵਰਨ, ਜੀਵ-ਜੰਤੂ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਦੇਖ ਭਾਲ ਕਰਨੀ ਚਾਹੀਦੀ ਹੈ | ਇਸ ਮੌਕੇ ਤੇ ਹਾਜਰਾਂ ਦਾ ਧੰਨਵਾਦ ਕਰਦੇ ਹੋਏ ਮਲਵਿੰਦਰ ਸਿੰਘ ਮੰਮੂ ਚਾਹਲ ਨੇ ਕਿਹਾ ਕਿ ਵਰਤਮਾਨ ਸਮੇਂ ਵਿਚ ਤਾਪਮਾਨ ਵਧਦਾ ਜਾ ਰਿਹਾ ਹੈ ਜਿਸ ਦਾ ਮੁੱਖ ਕਾਰਨ ਜੰਗਲਾਂ ਦੀ ਕਟਾਈ, ਪ੍ਰਦੂਸ਼ਣ, ਏ. ਸੀ.

Ad Position 21
No active advertisement
ਅਜੀਤ ਡੈਸਕ 28-08-2026
ਕਾਲਾ ਸੰਘਿਆਂ, 27 ਅਗਸਤ (ਬਲਜੀਤ ਸਿੰਘ ਸੰਘਾ)- ਪੰਜਾਬ ਗੁਰੂਆਂ ਪੀਰਾਂ ਅਤੇ ਪੰਜ ਦਰਿਆਵਾਂ ਦੀ ਧਰਤੀ ਹੈ | ਅੱਜ ਦੇ ਵਪਾਰਕ ਵਿਰਤੀ ਵਾਲੇ ਇਨਸਾਨ ਵਲੋਂ ਆਪਣੇ ਨਿੱਜੀ ਹਿਤਾਂ ਲਈ ਧਰਤੀ, ਪਾਣੀ ਅਤੇ ਹਵਾ ਨੂੰ ਲਗਾਤਾਰ ਗੰਧਲਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕ ਜਿੱਥੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਉਨ੍ਹਾਂ ਦੀ ਔਸਤਨ ਉਮਰ ਲਗਾਤਾਰ ਘਟਦੀ ਜਾ ਰਹੀ ਹੈ | ਅੱਜ ਲੋੜ ਹੈ ਕਿ ਅਸੀਂ ਪੰਜਾਬ ਦੀ ਧਰਤੀ ਨੂੰ ਸਵਰਗ ਬਣਾਉਣ ਵਾਸਤੇ ਪਹਿਲ ਕਰੀਏ | ਹਰ ਵਰਗ ਦੇ ਦੇ ਲੋਕ ਅੱਗੇ ਆ ਕੇ ਆਪਣਾ ਫ਼ਰਜ਼ ਨਿਭਾਉਣ | ਵਾਤਾਵਰਨ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਹਰ ਪ੍ਰਾਣੀ ਉਪਰਾਲਾ ਕਰੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਗਜੀਤ ਕਲੱਬ ਕਪੂਰਥਲਾ ਵਿਖੇ ਬੂਟਾ ਲਗਾਉਣ ਉਪਰੰਤ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸਾਨੂੰ ਵਾਤਾਵਰਨ, ਜੀਵ-ਜੰਤੂ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਦੇਖ ਭਾਲ ਕਰਨੀ ਚਾਹੀਦੀ ਹੈ | ਇਸ ਮੌਕੇ ਤੇ ਹਾਜਰਾਂ ਦਾ ਧੰਨਵਾਦ ਕਰਦੇ ਹੋਏ ਮਲਵਿੰਦਰ ਸਿੰਘ ਮੰਮੂ ਚਾਹਲ ਨੇ ਕਿਹਾ ਕਿ ਵਰਤਮਾਨ ਸਮੇਂ ਵਿਚ ਤਾਪਮਾਨ ਵਧਦਾ ਜਾ ਰਿਹਾ ਹੈ ਜਿਸ ਦਾ ਮੁੱਖ ਕਾਰਨ ਜੰਗਲਾਂ ਦੀ ਕਟਾਈ, ਪ੍ਰਦੂਸ਼ਣ, ਏ.ਸੀ. ਦੀ ਲੋੜ ਤੋਂ ਵੱਧ ਵਰਤੋਂ, ਪਾਣੀ ਦੀ ਦੁਰਵਰਤੋਂ, ਗਲੋਬਲ ਵਰਮਿੰਗ ਆਦਿ ਹੈ | ਉਨ੍ਹਾਂ ਕਿਹਾ ਕਿ ਤ੍ਰਾਸਦੀ ਇਹ ਹੈ ਕਿ ਮਨੁੱਖ ਕੋਲ ਰਹਿਣ ਲਈ ਸਿਰਫ਼ ਇਕ ਧਰਤੀ ਹੈ ਪਰ ਮਨੁੱਖ ਦੇ ਵਾਤਾਵਰਨ ਪ੍ਰਤੀ ਗੈਰ ਜ਼ਿੰਮੇਵਾਰਾਨਾ ਰੁਖ਼ ਕਾਰਨ ਕੁਦਰਤ ਦੀਆਂ ਜੀਵਨ ਜਿਊਣ ਲਈ ਬੁਨਿਆਦੀ ਨਿਆਮਤਾਂ ਜਿਵੇਂ ਪਾਣੀ, ਹਵਾ ਤੇ ਮਿੱਟੀ, ਪਲੀਤ ਅਤੇ ਗੰਦਲੀਆ ਂ ਹੁੰਦੀਆਂ ਜਾ ਰਹੀਆਂ ਹਨ, ਜਿਸ ਨੂੰ ਬਚਾਉਣ ਦੀ ਸਖ਼ਤ ਲੋੜ ਹੈ | ਉਨ੍ਹਾਂ ਧਰਤੀ ਦੇ ਵੱਧ ਰਹੇ ਤਾਪਮਾਨ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨੂੰ ਠੱਲ੍ਹ ਪਾਉਣ ਦਾ ਇੱਕੋ ਇਕ ਪ੍ਰਮੁੱਖ ਤਰੀਕਾ ਵੱਧ ਤੋਂ ਵੱਧ ਬੂਟੇ ਲਗਾਉਣਾ, ਉਨ੍ਹਾਂ ਦੀ ਸਾਂਭ ਸੰਭਾਲ ‘ਤੇ ਦਰਖਤਾਂ ਦੀ ਕਟਾਈ ਨੂੰ ਰੋਕਣਾ ਹੈ | ਇਸ ਮੌਕੇ ‘ਤੇ ਹਾਜਰਾਂ ਵਿਚ ਉਪ ਪ੍ਰਧਾਨ ਡਾ. ਸੰਦੀਪ ਭੋਲਾ, ਪਰਵਿੰਦਰ ਸਿੰਘ ਢੋਟ, ਅਮਰੀਕ ਸਿੰਘ ਚਾਹਲ, ਸੰਜੀਵ ਪੁਰੀ, ਸੀਤਲ ਸਿੰਘ ਡੀ.ਐਸ.ਪੀ., ਮੁਕੇਸ਼ ਦੁੱਗਲ, ਸੁਰਿੰਦਰ ਮੋਹਨ, ਪ੍ਰੋ: ਭਸੀਨ, ਸੁਰਿੰਦਰ ਕੁਮਾਰ, ਅਸ਼ੋਕ ਪ੍ਰਧਾਨ ਸ਼ਿਵ ਕੇਵਲ ਅਰੋੜਾ, ਪਰਵੀਨ, ਜਸਪਾਲ, ਧਰਮਪਾਲ, ਮਨੀ ਸ਼ਰਮਾ, ਰਾਜਪਾਲ, ਗੁਲਸ਼ਨ ਗੋਸਵਾਮੀ, ਰਾਮ ਅਵਤਾਰ ਸੁਪਰਡੈਂਟ ਅਤੇ ਹੋਰ ਮੈਂਬਰਜ਼ ਹਾਜ਼ਰ ਸਨ | ਇਸ ਮੌਕੇ ਸੱਜਣ ਸਿੰਘ ਚੀਮਾ ਅਰਜਨਾ ਅਵਾਰਡੀ ਚੇਅਰਮੈਨ ਇੰਮਪਰੁਵਮੈਂਟ ਟਰੱਸਟ ਦਾ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਕਾਮ ਰਹੀ- ਬਸਪਾ ਆਗੂ ਅਗਲੀ ਖ਼ਬਰ ਛੱਜ ਕਾਲੋਨੀ ਵਿਖੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸਾਮਾਨ ਲੈ ਕੇ ਫ਼ਰਾਰ
Ad Position 24