ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਨਤੀਜਾ ਸ਼ਾਨਦਾਰ ਰਿਹਾ
ਕਪੂਰਥਲਾ, 27 ਅਗਸਤ (ਵਿ. ਪ੍ਰ.)
ਕਪੂਰਥਲਾ, 27 ਅਗਸਤ (ਵਿ. ਪ੍ਰ.)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਬੀ.ਕਾਮ ਦੂਜਾ ਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਬੀ.ਕਾਮ ਦੂਜਾ ਸਮੈਸਟਰ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਨੇ 9.35 ਐਸ.ਜੀ.ਪੀ.ਏ. ਹਾਸਲ ਕਰਕੇ ਪਹਿਲਾ, ਰਾਧਿਕਾ ਨੇ 9.00 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਸੋਨਲਪ੍ਰੀਤ ਕੌਰ ਨੇ 8.83 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਕਾਮ ਚੌਥੇ ਸਮੈਸਟਰ ਦੀ ਪ੍ਰੀਖਿਆ ਵਿਚ ਗੁਰਲੀਨ ਕੌਰ, ਹਰਲੀਨ ਕੌਰ, ਅਤੇ ਕੋਮਲਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ 9.86 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕ੍ਰਿਸਟੀਨਾ ਤੇ ਅਵਨੀਤ ਕੌਰ ਨੇ 8.56 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਅਨੁਰਾਧਾ ਨੇ 8.11 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਬੀ.ਕਾਮ ਦੂਜੇ ਤੇ ਚੌਥੇ ਸਮੈਸਟਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਆਨੰਦ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਉਨ੍ਹਾਂ ਦਾ ਸਰਬਪੱਖੀ ਵਿਕਾਸ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਤਾਂ ਜੋ ਉਹ ਭਵਿੱਖ ਦੀਆਂ ਚਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹੋ ਸਕਣ |