ਰੱਖੜ ਪੁੰਨਿਆਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ- ਬਾਬਾ ਮਨਜੀਤ ਸਿੰਘ ਬੇਦੀ
ਸੁਭਾਨਪੁਰ, 27 ਅਗਸਤ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆਂ ਤੇ ਪੂਰਨਮਾਸ਼ੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤਪ ਅਸਥਾਨ ਦੀ ਰਹਿਨੁਮਾਈ ਹੇਠ ਅੱਜ ਬਹੁਤ ਹੀ ਪਿਆਰ ਸਤਿਕਾਰ ਨਾਲ ਮਨਾਇਆ ਜਾਵੇਗਾ । ਸਹਿਜ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਗੁਰੂ ਕੀਰਤੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।
ਬ
ਬਾਬਾ ਮਨਜੀਤ ਸਿੰਘ ਬੇਦੀ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ. ਸਤਨਾਮ ਸਿੰਘ
28-08-2026
ਸੁਭਾਨਪੁਰ, 27 ਅਗਸਤ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆਂ ਤੇ ਪੂਰਨਮਾਸ਼ੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤਪ ਅਸਥਾਨ ਦੀ ਰਹਿਨੁਮਾਈ ਹੇਠ ਅੱਜ ਬਹੁਤ ਹੀ ਪਿਆਰ ਸਤਿਕਾਰ ਨਾਲ ਮਨਾਇਆ ਜਾਵੇਗਾ । ਸਹਿਜ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਗੁਰੂ ਕੀਰਤੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਬਾਬਾ ਮਨਜੀਤ ਸਿੰਘ ਬੇਦੀ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ’ਤੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਗੁਰੂ ਘਰ ਵਿਖੇ ਆਪਣੀਆਂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਨੇ ਇਸ ਪਾਵਨ ਅਸਥਾਨ ਤੇ 21 ਦਿਨ ਤਪ ਕਰਕੇ ਇਸ ਨਗਰ ਵਿਚ ਭਾਗ ਲਾਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਕਰਨਜੀਤ ਸਿੰਘ ਬੇਦੀ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ, ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ ਆਦਿ ਹਾਜ਼ਰ ਸਨ |