27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਕਲੱਸਟਰ ਟੂਰਨਾਮੈਂਟ ’ਚ ਵਾਲੀਬਾਲ ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਰਹੀ

ਕਪੂਰਥਲਾ, 27 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 28-08-2026
ਕਪੂਰਥਲਾ, 27 ਅਗਸਤ (ਵਿ.ਪ੍ਰ.)- ਸੀ. ਬੀ. ਐਸ. ਈ. ਵਲੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਕਰਵਾਏ ਗਏ ਅੰਡਰ-14 ਕਲੱਸਟਰ ਵਾਲੀਬਾਲ ਦੇ ਟੂਰਨਾਮੈਂਟ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਪੰਜਾਬ, ਚੰਡੀਗੜ੍ਹ, ਜੰਮੂ ਤੇ ਕਸ਼ਮੀਰ ਦੇ ਵੱਖ-ਵੱਖ ਸਕੂਲਾਂ ਦੀਆਂ 32 ਟੀਮਾਂ ਨੇ ਭਾਗ ਲਿਆ ਸੀ ਜਿਨ੍ਹਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲਾ ਸਥਾਨ ਲੈਣ ਵਿਚ ਸਫ਼ਲ ਹੋਈ | ਉਨ੍ਹਾਂ ਕਿਹਾ ਕਿ ਸਕੂਲ ਦੀ ਵਾਲੀਬਾਲ ਅੰਡਰ-14 ਉਮਰ ਵਰਗ ਨੈਸ਼ਨਲ ਖੇਡਾਂ ਲਈ ਵੀ ਚੋਣ ਹੋਈ | ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਕੂਲ ਦੇ ਸਪੋਰਟਸ ਕੋਚ ਲਖਬੀਰ ਸਿੰਘ ਤੇ ਅਧਿਆਪਕਾ ਅੰਜੂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸਕੂਲ ’ਚ ਰੱਖੜੀ ਦੇ ਤਿਉਹਾਰ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24