27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਨ. ਸੀ. ਸੀ. ਕੈਂਪ ’ਚ ਕੀਤੀ ਸ਼ਮੂਲੀਅਤ

ਕਪੂਰਥਲਾ, 27 ਅਗਸਤ (ਵਿ. ਪ੍ਰ .)

Ad Position 21
No active advertisement
ਅਜੀਤ ਡੈਸਕ 28-08-2026
ਕਪੂਰਥਲਾ, 27 ਅਗਸਤ (ਵਿ. ਪ੍ਰ .)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਦੀ 21 ਬਟਾਲੀਅਨ ਬੀ.ਐਨ. ਐਨ.ਸੀ.ਸੀ. ਕਪੂਰਥਲਾ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਕਪੂਰਥਲਾ ਵਿਚ ਲਗਾਏ ਗਏ 10 ਰੋਜ਼ਾ ਐਨ.ਸੀ.ਸੀ. ਕੈਂਪ ਵਿਚ ਸ਼ਮੂਲੀਅਤ ਕੀਤੀ | ਕੈਂਪ ਦੌਰਾਨ ਕੈਡਟਾਂ ਨੇ ਡਰਿੱਲ ਸਿਖਲਾਈ, ਮੁੱਢਲੀ ਸਹਾਇਤਾ, ਰਾਸ਼ਟਰੀ ਏਕਤਾ ਤੇ ਨੈਤਿਕਤਾ ਬਾਰੇ ਸਿਖਲਾਈ ਹਾਸਲ ਕੀਤੀ | ਉਨ੍ਹਾਂ ਲੈਕਚਰ, ਖੇਡ ਮੁਕਾਬਲਿਆਂ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਕੈਂਪ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ, ਲੀਡਰਸ਼ਿਪ, ਟੀਮ ਵਰਕ, ਆਤਮਵਿਸ਼ਵਾਸ ਤੇ ਦੇਸ਼ ਭਗਤੀ ਦੀ ਮਜ਼ਬੂਤ ਭਾਵਨਾ ਨੂੰ ਵਿਕਸਿਤ ਕਰਨ ਲਈ ਜਾਣਕਾਰੀ ਹਾਸਲ ਕੀਤੀ | ਬੀਬੀ ਗੁਰਪ੍ਰੀਤ ਕੌਰ ਤੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਕੈਂਪ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ੇਖਾਂ ਮੁਹੱਲੇ ’ਚ ਭਗਵਤੀ ਜਾਗਰਣ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਮਾਤਾ ਰਾਣੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਸਰਬੱਤ ਦੇ... ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Ad Position 24