29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੌਰਮਿੰਟ ਟੀਚਰ ਯੂਨੀਅਨ ਨੇ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦੀਆਂ ਕਾਪੀਆਂ ਸਾੜੀਆਂ

ਸੁਲਤਾਨਪੁਰ ਲੋਧੀ, 28 ਅਗਸਤ (ਪ. ਪ.)

Ad Position 21
No active advertisement
ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜਦੇ ਹੋਏ ਗੌਰਮਿੰਟ ਟੀਚਰ ਯੂਨੀਅਨ ਦੇ ਆਗੂ | ਤਸਵੀਰ. ਲਾਡੀ ਸਟੂਡੀਓ 29-08-2026
ਸੁਲਤਾਨਪੁਰ ਲੋਧੀ, 28 ਅਗਸਤ (ਪ.ਪ.)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ,ਡੀ ਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਫ਼ਰੰਟ ਵੱਲੋਂ 27 ਅਗਸਤ ਦੇ ਕੀਤੇ ਮਹਾਂ ਬੰਦ ਉੱਪਰ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਟਵੀਟ ਦੇ ਵਿਰੋਧ ਵਿਚ ਗੌਰਮਿੰਟ ਟੀਚਰ ਯੂਨੀਅਨ ਨੇ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਟਵੀਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁੰਮਾਣ,ਜਗਜੀਤ ਸਿੰਘ ਰਾਜੂ, ਕੰਵਰਦੀਪ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਯਾਦਵਿੰਦਰ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਕਾਲੇਵਾਲ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਬਲਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੀਟਿੰਗਾਂ ਤੈਅ ਕਰਕੇ ਟਾਲਮਟੋਲ ਕਰ ਰਿਹਾ ਹੈ, ਜੋ ਕਿ ਪੰਜਾਬ ਦੀ ਰਾਜਨੀਤੀ ਵਿਚ ਪਹਿਲੀ ਵਾਰ ਹੋ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਡੀ.ਏ. ਹਰ ਮੁਲਾਜ਼ਮ ਦਾ ਸੰਵਿਧਾਨਕ ਹੱਕ ਹੈ ਅਤੇ ਮਾਣਯੋਗ ਹਾਈਕੋਰਟ ਨੇ ਵੀ ਸਰਕਾਰ ਨੂੰ ਆਦੇਸ਼ ਦਿੱਤੇ ਹਨ, ਪਰ ਸਰਕਾਰ ਹਾਈਕੋਰਟ ਦੇ ਫ਼ੈਸਲੇ ਤੇ ਵੀ ਟਿੱਪਣੀਆਂ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਮੁਲਾਜ਼ਮਾਂ ਉੱਪਰ ਕੋਈ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ ਤਾਂ ਅਸੀਂ ਹਰ ਧੱਕੇ ਦਾ ਜਵਾਬ ਦੇਣ ਲਈ ਤਿਆਰ ਹਾਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਬਿਊਰੋਕ੍ਰੇਸੀ ਨੂੰ ਡੀ ਏ ਦੀਆਂ ਕਿਸ਼ਤਾਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਮੁਲਾਜ਼ਮਾਂ ਨਾਲ ਵਿਤਕਰਾ ਕਿਉਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਮੁਲਾਜ਼ਮਾਂ ਦੀਆਂ ਕੇਂਦਰ ਤੋਂ ਵੱਧ ਤਨਖ਼ਾਹਾਂ ਬਾਰੇ ਭਰਮ ਪੈਦਾ ਕੀਤਾ ਜਾ ਰਿਹਾ ਹੈ,ਉਹ ਸਚਾਈ ਤੋਂ ਕੋਹਾਂ ਦੂਰ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਸ਼ਿਕਾਰਪੁਰ, ਅਮਨਦੀਪ ਸਿੰਘ ਬਿਧੀਪੁਰ, ਯੋਗੇਸ਼ ਸ਼ੋਰੀ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਮਨਜਿੰਦਰ ਸਿੰਘ, ਸੁਖਨਿੰਦਰ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 31 ਨੂੰ ਕਰਵਾਈ ਜਾਵੇਗੀ ਮੈਰਾਥਨ- ਅਕਾਸ਼ ਬਾਂਸਲ ਅਗਲੀ ਖ਼ਬਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ
Ad Position 24