ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 31 ਨੂੰ ਕਰਵਾਈ ਜਾਵੇਗੀ ਮੈਰਾਥਨ- ਅਕਾਸ਼ ਬਾਂਸਲ
ਕਪੂਰਥਲਾ, 28 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੂਐਲਿਟੀ’ ਥੀਮ ਤਹਿਤ 31 ਅਗਸਤ ਨੂੰ ਮੈਰਾਥਨ ਕਰਵਾਈ ਜਾ ਰਹੀ ਹੈ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਐਸ. ਐਸ.
ਸ
ਸੜਕ ਹਾਦਸੇ ’ਚ ਪਿੰਡ ਕਮਰਾਏ ਦੇ 30 ਸਾਲਾ ਨੌਜਵਾਨ ਦੀ ਮੌਤ
29-08-2026
ਕਪੂਰਥਲਾ, 28 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੂਐਲਿਟੀ’ ਥੀਮ ਤਹਿਤ 31 ਅਗਸਤ ਨੂੰ ਮੈਰਾਥਨ ਕਰਵਾਈ ਜਾ ਰਹੀ ਹੈ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਐਸ.ਐਸ.ਪੀ. ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ. ਡਾ. ਮੇਜਰ ਇਰਵਿਨ ਕੌਰ ਤੇ ਖੇਡ ਅਫ਼ਸਰ ਕੁਲਵਿੰਦਰ ਸਿੰਘ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਦੀ ਤਿਆਰੀ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਇਹ ਮੈਰਾਥਨ 31 ਅਗਸਤ ਨੂੰ ਸਵੇਰੇ ਗੁਰੂ ਨਾਨਕ ਸਟੇਡੀਅਮ ਤੋਂ ਆਰੰਭ ਹੋ ਕੇ ਜਲੰਧਰ ਰੋਡ ‘ਤੇ ਸਥਿਤ ਰਮਾਡਾ ਹੋਟਲ ਤੱਕ ਜਾਵੇਗੀ ਤੇ ਉੱਥੋਂ ਮੁੜ ਸਟੇਡੀਅਮ ਵਿਚ ਆ ਕੇ ਸਮਾਪਤ ਹੋਵੇਗੀ | ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਭਾਗ ਲੈਣ ਵਾਲੇ ਖੇਡ ਪ੍ਰੇਮੀਆਂ ਨੂੰ ਸੁਰੱਖਿਆ, ਸਿਹਤ ਸਹੂਲਤਾਂ ਤੋਂ ਇਲਾਵਾ ਉਨ੍ਹਾਂ ਲਈ ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ ਤੇ ਐਂਬੂਲੈਂਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਮੈਰਾਥਨ ਵਿਚ ਭਾਗ ਲੈਣ ਵਾਲੇ ਕਿਸੇ ਵੀ ਖੇਡ ਪ੍ਰੇਮੀ ਨੂੰ ਕੋਈ ਮੁਸ਼ਕਲ ਨਹੀਂ ਆਵੇ | ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਭਾਗ ਲੈਣ ਵਾਲਿਆਂ ਲਈ ਕੋਈ ਉਮਰ ਦੀ ਸੀਮਾ ਨਹੀਂ, ਇਸ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਨੌਜਵਾਨ, ਬਜ਼ੁਰਗ ਤੇ ਔਰਤਾਂ ਸਮੇਤ ਹੋਰ ਨਾਗਰਿਕ ਵੀ ਭਾਗ ਲੈ ਸਕਦੇ ਹਨ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ, ਸਕੂਲਾਂ ਦੇ ਪ੍ਰਬੰਧਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਖੇਡ ਪ੍ਰੇਮੀਆਂ ਨੂੰ ਇਸ ਮੈਰਾਥਨ ਵਿਚ ਭਾਗ ਲੈਣ ਦੀ ਅਪੀਲ ਕੀਤੀ | ਇਸੇ ਦੌਰਾਨ ਹੀ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਮੈਰਾਥਨ ਦੌਰਾਨ ਟਰੈਫ਼ਿਕ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਮੈਰਾਥਨ ਦੇ ਰੂਟ ‘ਤੇ ਲੋੜੀਂਦੀ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਟਰੈਫ਼ਿਕ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਜਾਵੇਗਾ |