30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਨੰਬਰਦਾਰ ਐਸੋਸੀਏਸ਼ਨ ਨੇ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਦਿੱਤਾ ਮੁੱਖ ਮੰਤਰੀ ਨੂੰ ਮੰਗ ਪੱਤਰ

ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਯੂਨੀਅਨ ਦੇ ਇਕ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਗਏ ਇਕ ਮੰਗ ਪੱਤਰ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਪ੍ਰਤੀ ਮਹੀਨਾ ਪੰਜ ਹਜ਼ਾਰ ਰੁਪਏ, ਸੂਬੇ ਵਿਚ ਟੋਲ ਟੈਕਸ ਤੋਂ ਛੋਟ ਦੇਣ, ਨੰਬਰਦਾਰਾਂ ਨੂੰ ਤਹਿਸੀਲ ਪੱਧਰ ‘ਤੇ ਕਮਰਾ ਅਲਾਟ ਕਰਨ, ਨੰਬਰਦਾਰ ਦੇ ਲੜਕੇ ਨੂੰ ਮਿ੍ਤਕ ਨੰਬਰਦਾਰ ਦੀ ਜਗਾ ਤਰਜੀਹ ਦੇਣ, ਹਰਿਆਣਾ ਸਰਕਾਰ ਦੀ ਤਰਜ਼ ‘ਤੇ ਨੰਬਰਦਾਰਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਤੇ ਬੱਸ ਕਿਰਾਇਆ ਮੁਆਫ ਕਰਨ, ਨੰਬਰਦਾਰਾਂ ਨੂੰ ਮੋਬਾਈਲ ਫੋਨ ਦੇਣ ਤੇ ਉਨ੍ਹਾਂ ਨੂੰ ਸ਼ਿਕਾਇਤ ਨਿਵਾਰਣ ਕਮੇਟੀਆਂ ਵਿਚ ਪ੍ਰਤੀਨਿਧਤਾ ਦੇਣ ਦੀ ਮੰਗ ਕੀਤੀ ਗਈ | ਮੰਗ ਪੱਤਰ ਦੇਣ ਤੋਂ ਬਾਅਦ ਜਰਨੈਲ ਸਿੰਘ ਬਾਜਵਾ ਨੇ ਕਿਹਾ ਕਿ ਨੰਬਰਦਾਰ ਪਿਛਲੇ ਲੰਬੇ ਅਰਸੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਸਮੇਂ ਸਮੇਂ ਬਣੀਆਂ ਸਰਕਾਰਾਂ ਦੇ ਧਿਆਨ ਵਿਚ ਆਪਣੀਆਂ ਮੰਗਾਂ ਲਿਆਉਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਨੂੰ ਰੂਪ ਨਾ ਦਿੱਤੇ ਜਾਣ ਕਾਰਨ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਪੰਜਾਬ ਨੰਬਰਦਾਰ ਐਸੋਸੀਏਸ਼ਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਮੌਕੇ ਹਰਭਜਨ ਸਿੰਘ ਫੂਲੇਵਾਲ, ਕੁੰਦਨ ਸਿੰਘ ਮਾਨਾ ਤਲਵੰਡੀ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ ਖਾਲੂ, ਗੁਰਬਖ਼ਸ਼ ਸਿੰਘ ਹਮੀਰਾ, ਗੁਰਮੀਤ ਸਿੰਘ, ਬਲਦੇਵ ਸਿੰਘ ਦਿਆਲਪੁਰ, ਕੁਲਦੀਪ ਸਿੰਘ ਮੁਰਾਰ, ਭਜਨ ਸਿੰਘ ਧੀਰਪੁਰ, ਬੇਅੰਤ ਸਿੰਘ, ਸਤਨਾਮ ਸਿੰਘ ਗੋਸਲ, ਮਿਹਰ ਸਿੰਘ ਵਿਰਕ, ਮੇਜਰ ਸਿੰਘ ਤਲਵੰਡੀ ਆਦਿ ਆਗੂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਰੇਲਵੇ ਕਰਮਚਾਰੀ ਸੰਘ ਨੇ ਬੀ. ਪੀ. ਮੰਡਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ 2 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹ...
Ad Position 24