31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਫਗਵਾੜਾ ’ਚ 10 ਦਿਨਾਂ ਦਾ ਵਿਸ਼ੇਸ਼ ‘ਸਵੱਛਤਾ ਅਭਿਆਨ’ ਕੀਤਾ ਸ਼ੁਰੂ

ਫਗਵਾੜਾ, 29 ਅਗਸਤ (ਹਰਜੋਤ ਸਿੰਘ ਚਾਨਾ)- ਸ਼ਹਿਰ ‘ਚ ਸਾਫ਼ ਸਫ਼ਾਈ ਦੀ ਮੁਹਿੰਮ ਚਲਾ ਕੇ 10 ਦਿਨਾਂ ਦੇ ਵਿਸ਼ੇਸ਼ ਸਵੱਛਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਰਵਾਈ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਮਿਲ ਕੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਅਰੋਗ ਬਣਾਉਣ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਇਹ ਅਭਿਆਨ ਅੱਜ ਤੋਂ 8 ਸਤੰਬਰ ਤੱਕ ਚਲਾਇਆ ਜਾਵੇਗਾ | ਇਸ ਦਾ ਮੁੱਖ ਮਕਸਦ ਕੂੜੇ ਦੇ ਪੁਰਾਣੇ ਪੁਆਇੰਟਾਂ, ਕੂੜੇ ਦੇ ਢੇਰਾਂ, ਖੁੱਲ੍ਹੇ ਵਿਚ ਸੁੱਟੇ ਕੂੜੇ ਅਤੇ ਸਫ਼ਾਈ ਪੱਖੋਂ ਖ਼ਰਾਬ ਥਾਵਾਂ ਦੀ ਪੂਰੀ ਤਰ੍ਹਾਂ ਸਫ਼ਾਈ ਕਰਨਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਹੋਰ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਸਫ਼ਾਈ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਿਰਫ਼ ਕੂੜਾ ਚੁੱਕਣਾ ਹੀ ਨਹੀਂ, ਸਗੋਂ ਸਾਫ਼ ਕੀਤੀਆਂ ਥਾਵਾਂ ‘ਤੇ ਦੁਬਾਰਾ ਕੂੜਾ ਡੰਪ ਹੋਣ ਤੋਂ ਰੋਕਣਾ ਹੈ | ਉਨ੍ਹਾਂ ਦੱਸਿਆ ਕਿ ਸਫ਼ਾਈ ਟੀਮਾਂ, ਲੋੜੀਂਦੇ ਕਰਮਚਾਰੀਆਂ, ਮਸ਼ੀਨਰੀ ਅਤੇ ਵਾਹਨਾਂ ਨੂੰ ਇਸ ਕੰਮ ਲਈ ਤਾਇਨਾਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਅਭਿਆਨ ਦੌਰਾਨ ਲੋਕਾਂ ਦੀਆਂ ਸਫ਼ਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਇਸ ਵਿਚ ਆਮ ਲੋਕਾਂ, ਐਨ.

Ad Position 21
No active advertisement
ਅਜੀਤ ਡੈਸਕ 30-08-2026
ਫਗਵਾੜਾ, 29 ਅਗਸਤ (ਹਰਜੋਤ ਸਿੰਘ ਚਾਨਾ)- ਸ਼ਹਿਰ ‘ਚ ਸਾਫ਼ ਸਫ਼ਾਈ ਦੀ ਮੁਹਿੰਮ ਚਲਾ ਕੇ 10 ਦਿਨਾਂ ਦੇ ਵਿਸ਼ੇਸ਼ ਸਵੱਛਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਰਵਾਈ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਮਿਲ ਕੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਅਰੋਗ ਬਣਾਉਣ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਇਹ ਅਭਿਆਨ ਅੱਜ ਤੋਂ 8 ਸਤੰਬਰ ਤੱਕ ਚਲਾਇਆ ਜਾਵੇਗਾ | ਇਸ ਦਾ ਮੁੱਖ ਮਕਸਦ ਕੂੜੇ ਦੇ ਪੁਰਾਣੇ ਪੁਆਇੰਟਾਂ, ਕੂੜੇ ਦੇ ਢੇਰਾਂ, ਖੁੱਲ੍ਹੇ ਵਿਚ ਸੁੱਟੇ ਕੂੜੇ ਅਤੇ ਸਫ਼ਾਈ ਪੱਖੋਂ ਖ਼ਰਾਬ ਥਾਵਾਂ ਦੀ ਪੂਰੀ ਤਰ੍ਹਾਂ ਸਫ਼ਾਈ ਕਰਨਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਹੋਰ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਸਫ਼ਾਈ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਿਰਫ਼ ਕੂੜਾ ਚੁੱਕਣਾ ਹੀ ਨਹੀਂ, ਸਗੋਂ ਸਾਫ਼ ਕੀਤੀਆਂ ਥਾਵਾਂ ‘ਤੇ ਦੁਬਾਰਾ ਕੂੜਾ ਡੰਪ ਹੋਣ ਤੋਂ ਰੋਕਣਾ ਹੈ | ਉਨ੍ਹਾਂ ਦੱਸਿਆ ਕਿ ਸਫ਼ਾਈ ਟੀਮਾਂ, ਲੋੜੀਂਦੇ ਕਰਮਚਾਰੀਆਂ, ਮਸ਼ੀਨਰੀ ਅਤੇ ਵਾਹਨਾਂ ਨੂੰ ਇਸ ਕੰਮ ਲਈ ਤਾਇਨਾਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਅਭਿਆਨ ਦੌਰਾਨ ਲੋਕਾਂ ਦੀਆਂ ਸਫ਼ਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਇਸ ਵਿਚ ਆਮ ਲੋਕਾਂ, ਐਨ.ਜੀ.ਓਜ਼ , ਮਾਰਕੀਟ ਕਮੇਟੀਆਂ, ਸਕੂਲਾਂ-ਕਾਲਜਾਂ ਅਤੇ ਯੂਥ ਕਲੱਬਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿਚ ਕੂੜਾ ਨਾ ਸੁੱਟਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਕਿਸਾਨ ਆਪਣੀਆਂ ਮੰਗਾਂ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਗਰਜਣਗੇ-ਰਘਬੀਰ ਸਿੰਘ ਮਹਿਰਵਾਲਾ ਅਗਲੀ ਖ਼ਬਰ ਦੋਆਬੇ ਦੇ ਆਲੂ ਉਤਪਾਦਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ , ਧੋਗੜੀ ’ ਚ ਵਾਇਰਸ ਇੰਡੈਕਸਿੰਗ ਲੈਬ ਤਿਆਰ ਆਲੂ ਉਤਪਾਦਕਾਂ ਨੂੰ...
Ad Position 24