30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਸ਼ੇ ਦੀ ਹਾਲਤ ਵਿਚ ਹਸਪਤਾਲ ਦੇ ਬਾਹਰੋਂ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 29 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਦੇ ਬਾਹਰੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਨੌਜਵਾਨ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਬਾਹਰ ਕਥਿਤ ਤੌਰ ‘ਤੇ ਨਸ਼ੇ ਦੀ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਵਿਅਕਤੀ ਨੂੰ ਕੁੱਝ ਲੋਕ ਸਿਵਲ ਹਸਪਤਾਲ ਲੈ ਕੇ ਆਏ ਸਨ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸਦੀ ਸ਼ਨਾਖ਼ਤ ਮਿ੍ਤਕ ਦੀ ਭੈਣ ਰਜਨੀ ਨੇ ਨਿਸ਼ਾਂਤ ਸਿੰਘ ਉਰਫ਼ ਜੈਲੀ ਪੁੱਤਰ ਗੇਜੂ ਵਾਸੀ ਖੁਖਰੈਣ ਵਜੋਂ ਕੀਤੀ ਹੈ | ਮਿ੍ਤਕ ਦੀ ਭੈਣ ਰਜਨੀ ਨੇ ਅਨੁਸਾਰ ਉਸਦਾ ਭਰਾ ਕਥਿਤ ਤੌਰ ‘ਤੇ ਨਸ਼ੇ ਦਾ ਆਦੀ ਸੀ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪਤਨੀ ਤੋਂ ਦੁਖੀ ਹੋ ਕੇ ਪਤੀ ਵਲੋਂ ਖ਼ੁਦਕੁਸ਼ੀ , ਪਤਨੀ ਖਿਲਾਫ਼ ਕੇਸ ਦਰਜ ਫਗਵਾੜਾ, 29 ਅਗਸਤ (ਹਰਜੋਤ ਸਿੰਘ ਚਾਨਾ)- ਪਤਨੀ ਤੋਂ ਦੁਖੀ ਹੋ ਕੇ ਪਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਪਤਨੀ ਖਿਲਾਫ਼ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਹੁਲ ਸ਼ਰਮਾ ਪੁੱਤਰ ਤਿਲਕ ਰਾਜ ਸ਼ਰਮਾ ਵਾਸੀ ਨਿਊ ਮਾਡਲ ਟਾਊਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਦੇ ਭਰਾ ਵਿਸ਼ਾਲ ਸ਼ਰਮਾ ਦਾ ਵਿਆਹ 2007 ‘ਚ ਅੰਜੂ ਸ਼ਰਮਾ ਨਾਲ ਹੋਇਆ ਸੀ | ਵਿਆਹ ਤੋਂ ਬਾਅਦ ਹੀ ਮੇਰੇ ਭਰਾ ਵਿਸ਼ਾਲ ਸ਼ਰਮਾ ਨੂੰ ਉਸਦੀ ਪਤਨੀ ਅੰਜੂ ਸ਼ਰਮਾ ਨੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਸਨੇ ਦੁਖੀ ਹੋ ਕੇ 28 ਅਗਸਤ ਨੂੰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਿਸ ਸਬੰਧ ‘ਚ ਪੁਲਿਸ ਨੇ ਪਤਨੀ ਅੰਜੂ ਸ਼ਰਮਾ ਪਤਨੀ ਵਿਸ਼ਾਲ ਸ਼ਰਮਾ ਵਾਸੀ ਨਿਊ ਮਾਡਲ ਟਾਊਨ ਖਿਲਾਫ਼ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ ਅਗਲੀ ਖ਼ਬਰ ਭੁਲੱਥ ਵਿਖੇ ਕੜਾਕੇ ਦੀ ਗਰਮੀ ਵਿਚ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਬੇਹੱਦ ਪ੍ਰੇਸ਼ਾਨ
Ad Position 24