30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਣਾ ਗੁਰਜੀਤ ਸਿੰਘ ਨੇ ਚਰਨਜੀਤ ਮਹਿਰਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਦਾ ਇਜ਼ਹਾਰ

ਕਪੂਰਥਲਾ, 29 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 30-08-2026
ਕਪੂਰਥਲਾ, 29 ਅਗਸਤ (ਵਿ.ਪ੍ਰ.)-ਸਾਬਕਾ ਕੌਂਸਲਰ ਸਤਪਾਲ ਮਹਿਰਾ ਦੀ ਧਰਮ ਪਤਨੀ ਚਰਨਜੀਤ ਮਹਿਰਾ (70) ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਉਨ੍ਹਾਂ ਦੇ ਗ੍ਰਹਿ ਰੋਜ਼ ਐਵੀਨਿਊ ਕਪੂਰਥਲਾ ਪੁੱਜੇ | ਉਨ੍ਹਾਂ ਬੀਬੀ ਚਰਨਜੀਤ ਮਹਿਰਾ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਸਾਬਕਾ ਕੌਂਸਲਰ ਬਲਜੀਤ ਕਾਲਾ, ਰਜਿੰਦਰ ਸਿੰਘ ਵਾਲੀਆ, ਮਨਮੋਹਨ ਸਿੰਘ ਬਾਜਵਾ, ਸਾਬਕਾ ਕੌਂਸਲਰ ਸੁਰਜੀਤ ਰਾਣਾ, ਹਰਜੀਤ ਸਿੰਘ ਬੱਬਾ ਤੇ ਹੋਰ ਆਗੂ ਹਾਜ਼ਰ ਸਨ | ਇਸੇ ਦੌਰਾਨ ਹੀ ਕਲਾਥ ਮਰਚੰਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਨਰੇਸ਼ ਕੁਮਾਰ ਸੂਜੋਕਾਲੀਆ, ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਜੈਪਾਲ ਗੋਇਲ ਤੋਂ ਇਲਾਵਾ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਬੀਬੀ ਚਰਨਜੀਤ ਮਹਿਰਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਿਚਲੀਆਂ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਲਈ 10 ਰੋਜ਼ਾ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਨੇਤਰਹੀਣ ਧੀਆਂ ਨਾਲ ਰੱਖੜੀ ਮਨਾਉਣਾ ਸਮਾਜ ਸੇਵਾ ਦਾ ਚੰਗਾ ਉਪਰਾਲਾ- ਡਾ. ਰਾਜ ਕੁਮਾਰ ਚੱਬੇਵਾਲ
Ad Position 24