30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪ੍ਰਸ਼ਾਸਨ ਵਲੋਂ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫਗਵਾੜਾ, 29 ਅਗਸਤ (ਹਰਜੋਤ ਸਿੰਘ ਚਾਨਾ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਸਤੰਬਰ ਨੂੰ ਬਾਬਾ ਗਧੀਆ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸਐਸਪੀ ਗੌਰਵ ਤੂਰਾ, ਐਸ.

Ad Position 21
No active advertisement
ਅਜੀਤ ਡੈਸਕ 30-08-2026
ਫਗਵਾੜਾ, 29 ਅਗਸਤ (ਹਰਜੋਤ ਸਿੰਘ ਚਾਨਾ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਸਤੰਬਰ ਨੂੰ ਬਾਬਾ ਗਧੀਆ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸਐਸਪੀ ਗੌਰਵ ਤੂਰਾ, ਐਸ.ਪੀ. ਮੇਜਰ ਸਿੰਘ ਢੱਡਾ, ਏਡੀਸੀ ਰਣਦੀਪ ਸਿੰਘ ਹੀਰ ਤੇ ਐਸਡੀਐਮ ਡਾ. ਨਵਜੋਤ ਸ਼ਰਮਾ ਨੇ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਪ੍ਰੋਗਰਾਮ ਨੂੰ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਚੋਂ ਪਹਿਲਾ ਸ਼ੋਅ 1 ਸਤੰਬਰ ਨੂੰ ਫਗਵਾੜਾ ਵਿਖੇ ਹੋ ਰਿਹਾ ਹੈ | ਅਧਿਕਾਰੀਆਂ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਉੱਘੇ ਲੇਖਕ ਪ੍ਰੋ. ਕੁਲਵੰਤ ਸਿੰਘ ਔਜਲਾ ਦਾ ਨਵ ਰਚਿਤ ਕਾਵਿ ਸੰਗ੍ਰਹਿ ‘ਤੌਫ਼ੀਕ ਬਖ਼ਸ਼ ਮੌਲਾ’ ਕੀਤਾ ਲੋਕ ਅਰਪਣ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ-ਪਰਮਿੰਦਰ ਪਾਲ ਸਿੰਘ
Ad Position 24