31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭੁਲੱਥ ਦੇ ਨੌਜਵਾਨਾਂ ਦੀ ਸਾਈਕਲ ਰੇਸ ਨੇ ਭਰੀ ਸਵੇਰ ਵਿਚ ਜੋਸ਼, ਤੰਦਰੁਸਤੀ ਦਾ ਦਿੱਤਾ ਸੁਨੇਹਾ

ਭੁਲੱਥ, 30 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਇਲਾਕੇ ਦੇ ਨੌਜਵਾਨਾਂ ਵਲੋਂ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਹਰ ਮਹੀਨੇ ਦੇ ਆਖ਼ਰੀ ਐਤਵਾਰ ਸਵੇਰੇ ਤੜਕੇ ਸਾਈਕਲ ਰੇਸ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਾਲਜ ਦੀ ਗਰਾਊਾਡ ਵਿੱਚ ਸਰੀਰਕ ਅਭਿਆਸ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਅੱਜ ਸਵੇਰੇ ਭੁਲੱਥ ਤੋਂ ਕਰਤਾਰਪੁਰ ਤੱਕ ਸਾਈਕਲ ਰੇਸ ਲਗਾਈ ਗਈ, ਜਿਸ ਵਿੱਚ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਸਵੇਰ ਦੇ ਸਮੇਂ ਸਾਈਕਲਾਂ ਲੈ ਕੇ ਇਕੱਠੇ ਹੋਏ ਨੌਜਵਾਨਾਂ ਵਿੱਚ ਭਾਰੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ | ਰੇਸ ਦੌਰਾਨ ਨੌਜਵਾਨਾਂ ਨੇ ਸਾਈਕਲਿੰਗ ਰਾਹੀਂ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਅਪਣਾਉਣ ਦਾ ਸੁਨੇਹਾ ਦਿੱਤਾ | ਨੌਜਵਾਨਾਂ ਦਾ ਕਹਿਣਾ ਸੀ ਕਿ ਨਿਯਮਿਤ ਸਾਈਕਲਿੰਗ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮਨ ਨੂੰ ਵੀ ਤਾਜ਼ਗੀ ਪ੍ਰਦਾਨ ਕਰਦੀ ਹੈ | ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਦਾ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ | ਭੁਲੱਥ ਤੋਂ ਕਰਤਾਰਪੁਰ ਤੱਕ ਕੀਤੀ ਗਈ ਇਸ ਸਾਈਕਲ ਰੇਸ ਦੌਰਾਨ ਨੌਜਵਾਨਾਂ ਨੇ ਆਪਸੀ ਭਾਈਚਾਰੇ, ਅਨੁਸ਼ਾਸਨ ਅਤੇ ਹੌਸਲੇ ਦਾ ਪ੍ਰਗਟਾਵਾ ਕੀਤਾ | ਹਰ ਮਹੀਨੇ ਆਖ਼ਰੀ ਐਤਵਾਰ ਹੋਣ ਵਾਲੀ ਇਹ ਸਾਈਕਲ ਰੇਸ ਹੁਣ ਨੌਜਵਾਨਾਂ ਲਈ ਸਿਹਤਮੰਦ ਜੀਵਨ-ਸ਼ੈਲੀ ਨਾਲ ਜੁੜਨ ਦਾ ਇੱਕ ਚੰਗਾ ਮੰਚ ਬਣਦੀ ਜਾ ਰਹੀ ਹੈ | ਨੌਜਵਾਨਾਂ ਨੇ ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨਾਂ ਨੂੰ ਇਸ ਨਾਲ ਜੋੜਨ ਦਾ ਸੰਕਲਪ ਵੀ ਪ੍ਰਗਟਾਇਆ | ਇਸ ਮੌਕੇ ਗੁਰਮੇਲ ਸਿੰਘ ਬਿੱਟੂ, ਸੰਤੋਖ ਸਿੰਘ ਮਿਸਤਰੀ, ਸੁੱਖ ਮੁਲਤਾਨੀ, ਸਲੀਮ ਮਸੀਹ, ਡਾ. ਸੁਭਾਸ਼ ਕੁਮਾਰ, ਭੁਪਿੰਦਰ ਸਿੰਘ ਰੀਡਰ, ਪਵਨ ਢਲ, ਹੁਸਨ ਲਾਲ, ਬਿੱਟੂ, ਲਾਡੀ, ਲਵਲੀ, ਠਾਕੁਰ ਨਰਾਇਣ ਸਿੰਘ, ਸੁਰਿੰਦਰ ਪਾਲ ਜੀਤ ਸਿੰਘ, ਸੁਰਿੰਦਰਜੀਤ ਸਿੰਘ, ਏ.

Ad Position 21
No active advertisement
ਅਜੀਤ ਡੈਸਕ 31-08-2026
ਭੁਲੱਥ, 30 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਇਲਾਕੇ ਦੇ ਨੌਜਵਾਨਾਂ ਵਲੋਂ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਹਰ ਮਹੀਨੇ ਦੇ ਆਖ਼ਰੀ ਐਤਵਾਰ ਸਵੇਰੇ ਤੜਕੇ ਸਾਈਕਲ ਰੇਸ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਾਲਜ ਦੀ ਗਰਾਊਾਡ ਵਿੱਚ ਸਰੀਰਕ ਅਭਿਆਸ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਅੱਜ ਸਵੇਰੇ ਭੁਲੱਥ ਤੋਂ ਕਰਤਾਰਪੁਰ ਤੱਕ ਸਾਈਕਲ ਰੇਸ ਲਗਾਈ ਗਈ, ਜਿਸ ਵਿੱਚ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਸਵੇਰ ਦੇ ਸਮੇਂ ਸਾਈਕਲਾਂ ਲੈ ਕੇ ਇਕੱਠੇ ਹੋਏ ਨੌਜਵਾਨਾਂ ਵਿੱਚ ਭਾਰੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ | ਰੇਸ ਦੌਰਾਨ ਨੌਜਵਾਨਾਂ ਨੇ ਸਾਈਕਲਿੰਗ ਰਾਹੀਂ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਅਪਣਾਉਣ ਦਾ ਸੁਨੇਹਾ ਦਿੱਤਾ | ਨੌਜਵਾਨਾਂ ਦਾ ਕਹਿਣਾ ਸੀ ਕਿ ਨਿਯਮਿਤ ਸਾਈਕਲਿੰਗ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮਨ ਨੂੰ ਵੀ ਤਾਜ਼ਗੀ ਪ੍ਰਦਾਨ ਕਰਦੀ ਹੈ | ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਦਾ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ | ਭੁਲੱਥ ਤੋਂ ਕਰਤਾਰਪੁਰ ਤੱਕ ਕੀਤੀ ਗਈ ਇਸ ਸਾਈਕਲ ਰੇਸ ਦੌਰਾਨ ਨੌਜਵਾਨਾਂ ਨੇ ਆਪਸੀ ਭਾਈਚਾਰੇ, ਅਨੁਸ਼ਾਸਨ ਅਤੇ ਹੌਸਲੇ ਦਾ ਪ੍ਰਗਟਾਵਾ ਕੀਤਾ | ਹਰ ਮਹੀਨੇ ਆਖ਼ਰੀ ਐਤਵਾਰ ਹੋਣ ਵਾਲੀ ਇਹ ਸਾਈਕਲ ਰੇਸ ਹੁਣ ਨੌਜਵਾਨਾਂ ਲਈ ਸਿਹਤਮੰਦ ਜੀਵਨ-ਸ਼ੈਲੀ ਨਾਲ ਜੁੜਨ ਦਾ ਇੱਕ ਚੰਗਾ ਮੰਚ ਬਣਦੀ ਜਾ ਰਹੀ ਹੈ | ਨੌਜਵਾਨਾਂ ਨੇ ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨਾਂ ਨੂੰ ਇਸ ਨਾਲ ਜੋੜਨ ਦਾ ਸੰਕਲਪ ਵੀ ਪ੍ਰਗਟਾਇਆ | ਇਸ ਮੌਕੇ ਗੁਰਮੇਲ ਸਿੰਘ ਬਿੱਟੂ, ਸੰਤੋਖ ਸਿੰਘ ਮਿਸਤਰੀ, ਸੁੱਖ ਮੁਲਤਾਨੀ, ਸਲੀਮ ਮਸੀਹ, ਡਾ. ਸੁਭਾਸ਼ ਕੁਮਾਰ, ਭੁਪਿੰਦਰ ਸਿੰਘ ਰੀਡਰ, ਪਵਨ ਢਲ, ਹੁਸਨ ਲਾਲ, ਬਿੱਟੂ, ਲਾਡੀ, ਲਵਲੀ, ਠਾਕੁਰ ਨਰਾਇਣ ਸਿੰਘ, ਸੁਰਿੰਦਰ ਪਾਲ ਜੀਤ ਸਿੰਘ, ਸੁਰਿੰਦਰਜੀਤ ਸਿੰਘ, ਏ.ਐਸ.ਆਈ. ਨਿਰਮਲ ਸਿੰਘ, ਪਰਮਜੀਤ ਗੋਗਨਾ, ਸੁਰਿੰਦਰਜੀਤ ਮੁਲਤਾਨੀ, ਵਿਕਾਸ ਬਿੱਟੂ, ਵਿਸ਼ਾਲ ਗੋਗਨਾ, ਪਰਮਿੰਦਰ ਸਿੰਘ, ਨਵਰਾਜ ਸਿੰਘ ਮੁਲਤਾਨੀ, ਮਾ ਮਹਿੰਦਰਜੀਤ ਸਿੰਘ ਤੱਖਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਦਰਮਿਆਨ ਹੋਇਆ ਝਗੜਾ-14 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਢਿਲਵਾਂ ਪੁਲਿਸ ਵਲੋਂ ਇਕ ਪਿਸਤੌਲ, ਮੈਗਜ਼ੀਨ, 3 ਜਿੰਦਾ ਕਾਰਤੂਸ ਤੇ ਕਾਰ ਸਮੇਤ 2 ਵਿਅਕਤੀ ਕਾਬੂ
Ad Position 24