ਪੰਜਾਬ ਦੀ ਉਦਯੋਗਿਕ ਸ਼ਕਤੀ ਨੂੰ ਬਹਾਲ ਕਰਨ ਲਈ ਭਾਜਪਾ ਵਚਨਬੱਧ ਹੈ - ਮੁਨੀਸ਼ ਧੀਰ
ਨਕੋਦਰ, 30 ਅਗਸਤ (ਤਿਲਕ ਰਾਜ ਸ਼ਰਮਾ) ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਉਦਯੋਗ ਅਤੇ ਵਪਾਰ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢਣਾ, ਆਉਣ ਵਾਲੇ ਸਾਲਾਂ ਵਿਚ ਭਾਜਪਾ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੋਵੇਗਾ। ਇਹ ਗੱਲ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਐਤਵਾਰ ਨੂੰ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਹੀ।
ਨਕੋਦਰ, 30 ਅਗਸਤ (ਤਿਲਕ ਰਾਜ ਸ਼ਰਮਾ) ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਉਦਯੋਗ ਅਤੇ ਵਪਾਰ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢਣਾ, ਆਉਣ ਵਾਲੇ ਸਾਲਾਂ ਵਿਚ ਭਾਜਪਾ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੋਵੇਗਾ।ਇਹ ਗੱਲ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਐਤਵਾਰ ਨੂੰ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਵਿਕਾਸ ਲਈ ਖੇਤੀਬਾੜੀ ਅਤੇ ਉਦਯੋਗ ਨੂੰ ਇਕੱਠੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਸੂਬੇ ਦੇ ਉਦਯੋਗਿਕ ਖੇਤਰ ਨੂੰ ਮੁੜ ਸੁਰਜੀਤ ਕਰਨ ਵਿਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗ ਲਈ ਅਨੁਕੂਲ ਮਾਹੌਲ ਦੀ ਘਾਟ ਹੈ ਅਤੇ ਇੱਕ ਮਜ਼ਬੂਤ ਉਦਯੋਗਿਕ ਨੀਤੀ, ਬਿਹਤਰ ਕਾਨੂੰਨ ਵਿਵਸਥਾ ਅਤੇ ਚੰਗੇ ਸ਼ਾਸਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਉਨਾਂ ਕਿਹਾ ਕਿ ਭਾਜਪਾ ਆਪਣੇ ਰਾਜਨੀਤਿਕ ਏਜੰਡੇ ਵਿੱਚ ਪੰਜਾਬ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰੇਗੀ। ਮੁਨੀਸ਼ ਧੀਰ ਨੇ ਕਿਹਾ ਕਿ ਸਾਡਾ ਅੰਤਮ ਉਦੇਸ਼ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ, ਉਦਯੋਗਿਕ ਪ੍ਰਵਾਸ ਨੂੰ ਰੋਕਣਾ ਅਤੇ ਇੱਕ ਅਜਿਹਾ ਮਾਹੌਲ ਬਣਾਉਣਾ ਹੋਣਾ ਚਾਹੀਦਾ ਹੈ ਜਿੱਥੇ ਪੰਜਾਬ ਵਿੱਚ ਮੌਜੂਦਾ ਕਾਰੋਬਾਰ ਇੱਥੇ ਫੈਲਣ ।