01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 31 ਅਗਸਤ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਲੜਕੀਆਂ ਦੀ ਸ਼੍ਰੇਣੀ ਵਿਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਰਿਹਾ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ | ਇਸੇ ਤਰ੍ਹਾਂ ਲੜਕਿਆਂ ਦੀ ਸ਼੍ਰੇਣੀ ਵਿਚ ਵੀ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਜੇਤੂ ਰਿਹਾ | ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ | ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਖੇਡ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਖੇਡਾਂ ‘ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੰਜ.

Ad Position 21
No active advertisement
ਅਜੀਤ ਡੈਸਕ 01-09-2026
ਸੁਲਤਾਨਪੁਰ ਲੋਧੀ, 31 ਅਗਸਤ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਲੜਕੀਆਂ ਦੀ ਸ਼੍ਰੇਣੀ ਵਿਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਰਿਹਾ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ | ਇਸੇ ਤਰ੍ਹਾਂ ਲੜਕਿਆਂ ਦੀ ਸ਼੍ਰੇਣੀ ਵਿਚ ਵੀ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਜੇਤੂ ਰਿਹਾ | ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ | ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਖੇਡ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਖੇਡਾਂ ‘ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੰਜ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵੱਲੋਂ ਵੀ ਜੇਤੂ ਟੀਮਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਹਰ ਵਰਗ ਦੇ ਹੱਕ ਮਾਰ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਮੁੱਖ ਮੰਤਰੀ - ਜਥੇਦਾਰ ਸਰੂਪ ਸਿੰਘ ਖਲਵਾੜਾ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ ’ ਤਹਿਤ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ
Ad Position 24