ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਕੀਤਾ ਨਵ-ਨਿਯੁਕਤ ਪੀ.ਏ.ਸੀ ਮੈਂਬਰਾਂ ਦਾ ਸਨਮਾਨ
ਫਗਵਾੜਾ, 31 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ (ਪੋਲੀਟਿਕਲ ਅਫੇਅਰਜ਼ ਕਮੇਟੀ) ਦੇ ਮੈਂਬਰ ਬਣਨ ‘ਤੇ ਬਹਾਦਰ ਸਿੰਘ ਸੰਗਤਪੁਰ ਅਤੇ ਗੁਰਮੀਤ ਸਿੰਘ ਬਡਵਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨੇ ਦੋਵਾਂ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਨਵ-ਨਿਯੁਕਤ ਪੀ. ਏ.
ਫਗਵਾੜਾ, 31 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ (ਪੋਲੀਟਿਕਲ ਅਫੇਅਰਜ਼ ਕਮੇਟੀ) ਦੇ ਮੈਂਬਰ ਬਣਨ ‘ਤੇ ਬਹਾਦਰ ਸਿੰਘ ਸੰਗਤਪੁਰ ਅਤੇ ਗੁਰਮੀਤ ਸਿੰਘ ਬਡਵਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨੇ ਦੋਵਾਂ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਨਵ-ਨਿਯੁਕਤ ਪੀ.ਏ.ਸੀ. ਮੈਂਬਰ ਬਹਾਦਰ ਸਿੰਘ ਸੰਗਤਪੁਰ ਅਤੇ ਗੁਰਮੀਤ ਸਿੰਘ ਬਡਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਵਿਸ਼ੇਸ਼ ਤੌਰ ‘ਤੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਦੌਰਾਨ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਾਰਟੀ ਵੱਲੋਂ ਤਜਰਬੇਕਾਰ ਅਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਅਗਲੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵਿਰੋਧੀਆਂ ਨੂੰ ਭਾਰੀ ਅੰਤਰ ਨਾਲ ਪਛਾੜਦੇ ਹੋਏ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਕੀਤਾ ਜਾ ਸਕੇ | ਇਸ ਮੌਕੇ ਹਰਵਿੰਦਰ ਸਿੰਘ ਵਾਲੀਆਂ, ਬੀਬੀ ਸਰਬਜੀਤ ਕੋਰ, ਅਵਤਾਰ ਸਿੰਘ ਭੁੰਗਰਨੀ, ਸੁਖਵੀਰ ਸਿੰਘ ਕਿੰਨੜਾ, ਬਲਜਿੰਦਰ ਸਿੰਘ ਠੇਕੇਦਾਰ, ਸਰੂਪ ਸਿੰਘ ਖਲਵਾੜਾ, ਬਲਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਮੰਗੀ, ਕੁਲਵਿੰਦਰ ਸਿੰਘ ਕਿੰਦਾ, ਜਸਵਿੰਦਰ ਸਿੰਘ ਭਗਤਪੁਰਾ, ਸਰਬਜੀਤ ਸਿੰਘ ਕਾਕਾ , ਝਿਰਮਲ ਸਿੰਘ ਭਿੰਡਰ, ਦਵਿੰਦਰ ਸਿੰਘ, ਗੁਰਪ੍ਰਸਾਦ ਬੱਗਾਂ, ਜਸਵਿੰਦਰ ਸਿੰਘ ਬਸਰਾ, ਪਰਮਜੀਤ ਸਿੰਘ ਆਜ਼ਾਦ , ਰਣਜੀਤ ਸਿੰਘ ਸੰਧਲ, ਸੁਰਿੰਦਰ ਸਿੰਘ ਰਾਵਲਪਿੰਡੀ, ਸੁਖਦੀਪ ਸਿੰਘ ਵਾਲੀਆਂ, ਗੁਰਸਿਮਰ ਸਿੰਘ, ਰਵਨੀਤ ਸਿੰਘ ਭੰਮਰਾ, ਆਕਾਸ਼ਦੀਪ ਸਿੰਘ ਪਾਹਵਾ, ਗੁਰਪ੍ਰੀਤ ਬੱਗਾ ਅਤੇ ਹੋਰ ਹਾਜ਼ਰ ਸਨ |