ਸੁਲਤਾਨਪੁਰ ਲੋਧੀ ਹਲਕੇ ਅੰਦਰ ‘ਆਪ’ ਨੂੰ ਵੱਡਾ ਹੁੰਗਾਰਾ ਮਿਲ ਰਿਹਾ-ਆਗੂ
ਸੁਲਤਾਨਪੁਰ ਲੋਧੀ, 31 ਅਗਸਤ (ਪ. ਪ.
ਸੁਲਤਾਨਪੁਰ ਲੋਧੀ, 31 ਅਗਸਤ (ਪ.ਪ. ਰਾਹੀਂ)-ਭਗਵੰਤ ਮਾਨ ਸਰਕਾਰ ਵਲੋਂ ਸੂਬੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ਼ ਜੁੜ ਰਹੇ ਹਨ | ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਬਾਜ਼ੀ ਮਾਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਕੌਰ ਟਿੱਬਾ, ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ ਸਾਬਕਾ ਸਰਪੰਚ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੌਂਦ ਸਰਪੰਚ ਠੱਟਾ ਨਵਾਂ ਅਤੇ ਸਰਪੰਚ ਬਿਕਰਮ ਸਿੰਘ ਉੱਚਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਕੇ ਇੱਕ ਮਿਸਾਲ ਪੈਦਾ ਕਰ ਦਿੱਤੀ ਹੈ | ਹੁਣ ਵਿਰੋਧੀ ਪਾਰਟੀਆਂ ਕੋਲ਼ ਕੋਈ ਮੁੱਦਾ ਨਹੀਂ ਰਹਿ ਗਿਆ ਜਿਸ ਦੇ ਆਧਾਰ ’ਤੇ ਉਹ 2027 ਦੀਆਂ ਚੋਣਾਂ ਵਿਚ ਪੰਜਾਬੀਆਂ ਕੋਲੋਂ ਵੋਟਾਂ ਮੰਗ ਸਕਣ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਦੇ ਰਹੇ ਹਨ | ਬੀਤੇ ਦਿਨਾਂ ਦੌਰਾਨ ਸਰਾਏਾ ਜੱਟਾਂ, ਬਸਤੀ ਭੋਰੂਵਾਲ, ਤਕੀਆ, ਬਸਤੀ ਮਾਛੀਜੋਆ, ਪੁਰਾਣਾ ਠੱਟਾ, ਟਿੱਬਾ, ਕਾਲਰੂ ਆਦਿ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ | ਆਗੂਆਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ |