31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਜਪਾ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ: ਖੋਸਲਾ

ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੇਅਰ ਫਗਵਾੜਾ ਅਰੁਣ ਖੋਸਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਪੂਰਾ ਲਾਭ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਕਈ ਸੂਬਿਆਂ ਵਿਚ ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਹੋਰ ਵਰਗਾਂ ਲਈ ਭਲਾਈ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ‘ਚ ਕਿਸਾਨਾਂ ਨੂੰ ਕਈ ਫ਼ਸਲਾਂ ‘ਤੇ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਦਿੱਲੀ ਸਰਕਾਰ ਵੱਲੋਂ ਔਰਤਾਂ ਲਈ ਮਾਣ-ਭੱਤਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਦੀ ਥਾਂ ਇਸ਼ਤਿਹਾਰਬਾਜ਼ੀ ਨੂੰ ਤਰਜੀਹ ਦਿੱਤੀ ਹੈ ਅਤੇ ਸੂਬੇ ਸਿਰ ਕਰਜ਼ੇ ਦਾ ਬੋਝ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਰਕਾਰੀ ਮੁਲਾਜ਼ਮ ਤਨਖ਼ਾਹਾਂ, ਭੱਤਿਆਂ ਤੇ ਪੱਕੀਆਂ ਨੌਕਰੀਆਂ ਸਮੇਤ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਖੇਤੀਬਾੜੀ, ਉਦਯੋਗ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਵਾਲੀ ਸਰਕਾਰ ਦੀ ਲੋੜ ਹੈ | ਉਨ੍ਹਾਂ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਾਥ ਦੇਣ ਤਾਂ ਜੋ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਨੂੰ ਨਵੀਂ ਦਿਸ਼ਾ ਮਿਲ ਸਕੇ |

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ਗੰਨੇ ਦੀ 18 ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕਮਿਸ਼ਨਰ ਦੇ ਨਾਂਅ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਡੀ.ਸੀ. ਦਫ਼ਤਰ ਮੂਹਰੇ ਧਰਨਾ
Ad Position 24