31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਮੈਰਾਥਨ

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ ਅੱਜ ਸਵੇਰੇ ‘ਰਨ ਫ਼ਾਰ ਇਕੁਐਲਿਟੀ ਮੈਰਾਥਨ’ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ, ਵਰਕਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਮੈਰਾਥਨ ਨੂੰ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ. ਐਸ.

Ad Position 21
No active advertisement
ਅਜੀਤ ਡੈਸਕ 01-09-2026
ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ ਅੱਜ ਸਵੇਰੇ ‘ਰਨ ਫ਼ਾਰ ਇਕੁਐਲਿਟੀ ਮੈਰਾਥਨ’ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ, ਵਰਕਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਮੈਰਾਥਨ ਨੂੰ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ, ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਤੋਂ ਪਹਿਲਾਂ ਸਟੇਡੀਅਮ ਵਿਚ ਖਿਡਾਰੀਆਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਕਾਸ਼ ਬਾਂਸਲ ਨੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਖੇਡਾਂ ਰਾਹੀਂ ਨਵੀਂ ਪੀੜੀ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ ਸੰਦੇਸ਼ ਨੂੰ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲੱਗਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਇਆ ਜਾ ਸਕੇ | ਸਮਾਗਮ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਮੈਰਾਥਨ ਵਿਚ ਸ਼ਮੂਲੀਅਤ ਕਰਨ ਲਈ ਵਿਦਿਆਰਥੀਆਂ ਵਿਸ਼ੇਸ਼ ਕਰਕੇ ਨੌਜਵਾਨਾਂ ਦੀ ਸ਼ਲਾਘਾ ਕੀਤੀ | ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ ਆਰੰਭ ਹੋ ਕੇ ਮੈਰਾਥਨ ਜਲੰਧਰ ਰੋਡ ‘ਤੇ ਸਥਿਤ ਰਮਾਡਾ ਹੋਟਲ ਤੋਂ ਹੁੰਦੀ ਹੋਈ ਵਾਪਸ ਗੁਰੂ ਨਾਨਕ ਸਟੇਡੀਅਮ ਵਿਚ ਪੁੱਜੀ | ਮੈਰਾਥਨ ਦੀ ਸਮਾਪਤੀ ‘ਤੇ ਪਹਿਲੇ 20 ਜੇਤੂਆਂ ਜਿਨ੍ਹਾਂ ਵਿਚ 10 ਲੜਕੀਆਂ ਤੇ 10 ਲੜਕੇ ਸਨ, ਨੂੰ ਅਕਾਸ਼ ਬਾਂਸਲ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ | ਐਸ.ਐਸ.ਪੀ. ਗੌਰਵ ਤੂਰਾ ਨੇ ਵਿਦਿਆਰਥੀਆਂ ਨੇ ਦੌੜ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਐਸ.ਡੀ.ਐਮ. ਮੇਜਰ ਇਰਵਿਨ ਕੌਰ, ਨਗਰ ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ‘ਆਪ’ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ‘ਆਪ’ ਆਗੂ ਵਿਕਾਸ ਸਿੱਧੀ ਤੋਂ ‘ਆਪ’ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਦੀ ਜਗ੍ਹਾ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀ... ਅਗਲੀ ਖ਼ਬਰ ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24