ਸਹਿਕਾਰੀ ਸਭਾ ਦੀ ਜਗ੍ਹਾ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ
ਭੁਲੱਥ, 31 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਸਹਿਕਾਰੀ ਸਭਾ ਭੁਲੱਥ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਭੁਲੱਥ ਦੇ ਮੇਨ ਚੌਂਕ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਯੁਵਰਾਜ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਹੋਈ ਬੋਲੀ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ ਅਤੇ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ | ਧਰਨੇ ਦੌਰਾਨ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ, ਯੁਵਰਾਜ ਭੁਪਿੰਦਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਜੈਦੀਪ ਸਿੰਘ ਰੰਧਾਵਾ, ਸੁਖਵੰਤ ਸਿੰਘ ਤੱਖਰ, ਮੋਹਨ ਸਿੰਘ ਡਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਡੱਲੇਵਾਲ ਗਰੁੱਪ, ਗੁਰ ਸੇਵਕ ਸਿੰਘ ਰੰਧਾਵਾ, ਅਮਰੀਕ ਸਿੰਘ ਬੋਪਾਰਾਏ, ਕੈਪਟਨ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਬਾਜਵਾ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਹਿਕਾਰੀ ਸਭਾ ਦੀ ਜਗ੍ਹਾ ਸਬੰਧੀ ਹੋਈ ਬੋਲੀ ਦੀ ਸਮੁੱਚੀ ਪ੍ਰਕਿਰਿਆ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਦੇ ਹਿਤਾਂ ਨਾਲ ਜੁੜੇ ਅਜਿਹੇ ਮਾਮਲਿਆਂ ਵਿਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ | ਧਰਨੇ ਦੌਰਾਨ ਵੱਖ-ਵੱਖ ਆਗੂਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਲੋਕਾਂ ਸਾਹਮਣੇ ਤੱਥ ਰੱਖਣ ਦੀ ਮੰਗ ਕੀਤੀ | ਇਸ ਮੌਕੇ ਤੇ ਪਹੁੰਚੇ ਐਸ. ਡੀ.
ਸ
ਸਾਬਕਾ ਮੇਅਰ ਅਰੁਨ ਖੋਸਲਾ |
01-09-2026
ਭੁਲੱਥ, 31 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਸਹਿਕਾਰੀ ਸਭਾ ਭੁਲੱਥ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਭੁਲੱਥ ਦੇ ਮੇਨ ਚੌਂਕ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਯੁਵਰਾਜ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਹੋਈ ਬੋਲੀ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ ਅਤੇ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ | ਧਰਨੇ ਦੌਰਾਨ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ, ਯੁਵਰਾਜ ਭੁਪਿੰਦਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਜੈਦੀਪ ਸਿੰਘ ਰੰਧਾਵਾ, ਸੁਖਵੰਤ ਸਿੰਘ ਤੱਖਰ, ਮੋਹਨ ਸਿੰਘ ਡਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਡੱਲੇਵਾਲ ਗਰੁੱਪ, ਗੁਰ ਸੇਵਕ ਸਿੰਘ ਰੰਧਾਵਾ, ਅਮਰੀਕ ਸਿੰਘ ਬੋਪਾਰਾਏ, ਕੈਪਟਨ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਬਾਜਵਾ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਹਿਕਾਰੀ ਸਭਾ ਦੀ ਜਗ੍ਹਾ ਸਬੰਧੀ ਹੋਈ ਬੋਲੀ ਦੀ ਸਮੁੱਚੀ ਪ੍ਰਕਿਰਿਆ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਦੇ ਹਿਤਾਂ ਨਾਲ ਜੁੜੇ ਅਜਿਹੇ ਮਾਮਲਿਆਂ ਵਿਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ | ਧਰਨੇ ਦੌਰਾਨ ਵੱਖ-ਵੱਖ ਆਗੂਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਲੋਕਾਂ ਸਾਹਮਣੇ ਤੱਥ ਰੱਖਣ ਦੀ ਮੰਗ ਕੀਤੀ | ਇਸ ਮੌਕੇ ਤੇ ਪਹੁੰਚੇ ਐਸ.ਡੀ.ਐਮ. ਰੁਪਿੰਦਰਪਾਲ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਆਪਣੀਆਂ ਮੰਗਾਂ ਪ੍ਰਸ਼ਾਸਨ ਅੱਗੇ ਰੱਖੀਆਂ ਗਈਆਂ ਅਤੇ ਡੀ.ਐਸ.ਪੀ. ਸੁਖਪਾਲ ਸਿੰਘ ਵੱਲੋਂ ਜਥੇਬੰਦੀਆਂ ਦੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ | ਜਥੇਬੰਦੀਆਂ ਨੇ ਮੰਗ ਪੱਤਰ ਰਾਹੀਂ ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾਉਣ ਸਮੇਤ ਮਾਮਲੇ ਵਿਚ ਬਣਦੀ ਕਾਰਵਾਈ ਦੀ ਮੰਗ ਕੀਤੀ | ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਮੌਜੂਦਗੀ ਕਾਰਨ ਭੁਲੱਥ ਦੇ ਚੌਕ ਵਿਚ ਕਾਫ਼ੀ ਸਮੇਂ ਤੱਕ ਮਾਹੌਲ ਗਰਮਾਇਆ ਰਿਹਾ | ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਤੋਂ ਸੁਖਜਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ ਜ਼ਿਲ੍ਹਾ ਕੈਸ਼ੀਅਰ, ਬਲਜੀਤ ਸਿੰਘ ਤੱਖਰ, ਗੁਰਚਰਨ ਸਿੰਘ ਮੱਲ੍ਹੀ, ਮਨਜੀਤ ਸਿੰਘ ਮੰਗੀ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਇਕਾਈ ਪ੍ਰਧਾਨ ਬੇਗੋਵਾਲ, ਹਰਜੀਤ ਸਿੰਘ ਬੋਪਾਰਾਏ, ਦਿਲਪ੍ਰੀਤ ਸਿੰਘ ਬੋਪਾਰਾਏ, ਪ੍ਰਤਾਪ ਸਿੰਘ ਭਿੰਡਰ ਬਲਾਕ ਪ੍ਰਧਾਨ, ਦੀਦਾਰ ਸਿੰਘ ਦਾਰਾ ਭਗਵਾਨਪੁਰ, ਗੁਰਬਚਨ ਸਿੰਘ ਪੰਡੋਰੀ, ਮਨਜੀਤ ਸਿੰਘ ਪੰਡੋਰੀ, ਹਰਦੀਪ ਸਿੰਘ ਬਾਜਵਾ, ਬਲਵਿੰਦਰ ਸਿੰਘ ਭਿੰਡਰ, ਕੁਲਦੀਪ ਸਿੰਘ ਕੰਗ ਬਾਗਵਾਨਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਗਵਾਨਪੁਰ, ਬਲਜੀਤ ਸਿੰਘ ਲਾਡੀ, ਇੰਦਰਪਾਲ ਸਿੰਘ ਲਾਡੀ ਲੰਬੜ, ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਤੋਂ ਸਰਬਜੀਤ ਸਿੰਘ ਪ੍ਰਧਾਨ, ਅਮਨ ਬਾਜਵਾ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਰੰਧਾਵਾ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਕੈਸ਼ੀਅਰ ਸ਼ੇਰ ਸਿੰਘ ਵਾਲਾ, ਸਤਪਾਲ ਮੰਡ ਬਲਾਕ ਪ੍ਰਧਾਨ, ਸਤਪਾਲ ਸਿੰਘ ਕਾਲਾ ਬੇਗੋਵਾਲ, ਸਰਪੰਚ ਗੁਰਦਿਆਲ ਸਿੰਘ ਮੇਤਲਾ, ਗੁਰਮੇਲ ਸਿੰਘ ਬਿੱਟੂ, ਰਾਗਵ ਖੁਰਾਣਾ, ਰਮਨ ਬੱਬਰ, ਗੁਰਬਾਗ ਸਿੰਘ ਰੰਧਾਵਾ, ਲਵ ਸਿੱਧੂ ਅਤੇ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ |