ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਧਰਨਾ ਜਾਰੀ
ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਹੜਤਾਲ ਅਜੇ ਵੀ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਬੈਠਕਾਂ ਤਕਰੀਬਨ ਬੇਸਿੱਟਾ ਹੀ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਲ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਤੋਂ ਉਕਤ ਕਰਮਚਾਰੀਆਂ ਨੂੰ ਬਹੁਤ ਉਮੀਦਾਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਈ | ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ.
ਅਜੀਤ ਡੈਸਕ
02-09-2026