02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਸ.ਆਈ.ਆਰ. ਤਹਿਤ 6 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲੱਗਣਗੇ-ਜ਼ਿਲ੍ਹਾ ਚੋਣ ਅਫ਼ਸਰ

ਕਪੂਰਥਲਾ, 1 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ 6 ਸਤੰਬਰ ਦਿਨ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਾਰੇ ਬੂਥ ਲੈਵਲ ਅਫ਼ਸਰ ਲੋਕਾਂ ਦੀ ਮਦਦ ਕਰਨ ਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਕੈਂਪ ਮੌਕੇ ਆਪੋ ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਕੈਂਪ ਮੌਕੇ ਯੋਗ ਨਾਗਰਿਕਾਂ ਨੂੰ ਲੋੜੀਂਦੇ ਘੋਸ਼ਣਾ ਪੱਤਰਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਨਾਲ ਫਾਰਮ ਨੰਬਰ 6, ਫਾਰਮ ਨੰਬਰ 6 ਏ, ਫਾਰਮ ਨੰਬਰ 8 ਭਰਨ ਦੀ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਨੂੰ ਨਾਮਜ਼ਦ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਸਾਰੇ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਕੈਂਪ ਵਿਚ ਅੰਗਹੀਣ ਵੋਟਰਾਂ ਨੂੰ ਬੀ.ਐਲ.ਓ. ਵੋਟਰ ਸੂਚੀ ਵਿਚ ਉਨ੍ਹਾਂ ਦੇ ਸਟੇਟਸ ਨੂੰ ਦਰਜ ਕਰਨ ਲਈ ਫਾਰਮ ਨੰਬਰ 8 ਭਰਨ ਵਿਚ ਮਦਦ ਕਰਨਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ 6 ਸਤੰਬਰ ਨੂੰ ਆਪੋ ਆਪਣੇ ਪੋਿਲੰਗ ਬੂਥਾਂ ‘ਤੇ ਜਾ ਕੇ ਵਿਸ਼ੇਸ਼ ਕੈਂਪਾਂ ਤੋਂ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲੈਣ ਲਈ ਲੋਕ ਟੋਲ ਫ਼ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822 233777 ‘ਤੇ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭੁਲੱਥ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੀ ਸਫ਼ਾਈ ਲਈ ਚਲਾਈ ਸਪੈਸ਼ਲ ਮੁਹਿੰਮ ਲੋਕਾਂ ਨੂੰ ਮੁਹਿੰਮ... ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਧਰਨਾ ਜਾਰੀ
Ad Position 24