ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 11 ਨੂੰ
ਫਗਵਾੜਾ, 2 ਸਤੰਬਰ (ਹਰਜੋਤ ਸਿੰਘ ਚਾਨਾ)-ਉੱਤਰਾਖੰਡ ਪੁਲਿਸ ਵਲੋਂ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ.
ਫਗਵਾੜਾ, 2 ਸਤੰਬਰ (ਹਰਜੋਤ ਸਿੰਘ ਚਾਨਾ)-ਉੱਤਰਾਖੰਡ ਪੁਲਿਸ ਵਲੋਂ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ.ਆਈ.ਆਰ. ਦੇ ਰੋਸ ਵਜੋਂ ਕਾਂਗਰਸ ਹਾਈਕਮਾ੍ਵ ਦੇ ਸੱਦੇ ’ਤੇ ਫਗਵਾੜਾ ਵਿਖੇ ਕਾਂਗਰਸ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਤੇ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ, ਵਿਖੇ ਰੋਸ ਧਰਨਾ ਲਗਾਇਆ | ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦਾ ਤਿੱਖਾ ਵਿਰੋਧ ਕਰਦਿਆਂ ‘ਸ਼ੁੱਧੀਕਰਣ’ ਦੇ ਦੋਸ਼ੀ ਭਾਜਪਾ ਵਰਕਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ | ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਉੱਤਰਾਖੰਡ ਦੇ ਹਲਦਵਾਨੀ ਵਿਖੇ ਕੁੱਝ ਦਿਨ ਪਹਿਲਾਂ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ‘ਤੇ ਭਾਜਪਾ-ਆਰ.ਐੱਸ.ਐੱਸ. ਨਾਲ ਸਬੰਧਿਤ ਵਰਕਰਾਂ ਵਲੋਂ ਕਥਿਤ ‘ਸ਼ੁੱਧੀਕਰਨ’ ਸਮਾਗਮ ਕਰਵਾ ਕੇ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਸਮਾਜਿਕ ਬਰਾਬਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਸਨ | ਰਾਹੁਲ ਗਾਂਧੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਪ੍ਰੈੱਸ ਕਾਨਫ਼ਰੰਸ ਰਾਹੀਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਸੀ | ਭਾਜਪਾ ਸ਼ਾਸਿਤ ਸੂਬੇ ਦੀ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉੱਤਰਾਖੰਡ ਪੁਲਿਸ ਰਾਹੀਂ ਰਾਹੁਲ ਗਾਂਧੀ ਖ਼ਿਲਾਫ਼ ਹੀ ਐਫ.ਆਈ.ਆਰ. ਦਰਜ ਕਰ ਦਿੱਤੀ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਵਜੋਂ ਦੇਖਦੀ ਹੈ | ਰੋਸ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਸਰਕਾਰ ਅਤੇ ਉੱਤਰਾਖੰਡ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ, ਦਿਹਾਤੀ, ਯੂਥ ਕਾਂਗਰਸ, ਮਹਿਲਾ ਕਾਂਗਰਸ ਤੋਂ ਇਲਾਵਾ ਐਸ.ਸੀ. ਵਿੰਗ ਤੇ ਓ.ਬੀ.ਸੀ. ਵਿੰਗ ਦੇ ਪਾਰਟੀ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |