17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਐਮ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 2 ਸਤੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-09-2026
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਐਮ.ਕਾਮ ਸਮੈਸਟਰ ਦੂਜਾ ਦੇ ਐਲਾਨੇ ਗਏ ਨਤੀਜੇ ਵਿਚ ਹਰਮਨਪ੍ਰੀਤ ਕੌਰ ਤੇ ਗਗਨਪ੍ਰੀਤ ਕੌਰ ਨੇ 9.04 ਸੀ.ਜੀ.ਪੀ.ਏ. ਲੈ ਕੇ ਪਹਿਲਾ, ਕਰਨਜੋਤ ਨੇ 8.92 ਸੀ.ਜੀ.ਪੀ.ਏ. ਲੈ ਕੇ ਦੂਜਾ ਤੇ ਪਾਇਲ ਅਰੋੜਾ ਨੇ 8.88 ਸੀ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਐਮ.ਕਾਮ ਦੂਜੇ ਸਮੈਸਟਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਅਨੁਭਵੀ ਅਧਿਆਪਕਾ ਤੇ ਉੱਚ ਪਾਏ ਦੇ ਬੁਨਿਆਦੀ ਢਾਂਚੇ ਕਾਰਨ ਵਿਦਿਆਰਥੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਦੇ ਨਾਲ ਨਾਲ ਉਨ੍ਹਾਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਬਜ਼ੁਰਗ ਮਾਤਾ ਦੇ ਗੋਡੇ ਦੀ ਫ੍ਰੀ ਰਿਪਲੇਸਮੈਂਟ ਡਾ. ਆਹਲੂਵਾਲੀਆ ਵਲੋਂ ਕਾਮਯਾਬ ਰਹੀ ਅਡਾਨੀ ਨੂੰ ਕਾਰ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿਚ ਬਲਾਕ ਪੱਧਰੀ ਟੂਰਨਾਮੈਂਟ 7 ਤੋਂ 15 ਸਤੰਬਰ ਤੱਕ ਵੱਖ-ਵੱਖ ਬਲਾਕਾਂ ’ਚ ਹੋਣਗ...
Ad Position 24