ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਮੇਅਰ ਤੇ ਏ.ਡੀ.ਸੀ. ਨੂੰ ਦਿੱਤੇ ਮੰਗ ਪੱਤਰ
ਫਗਵਾੜਾ, 2 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਡਾ. ਬੀ.
ਫਗਵਾੜਾ, 2 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ.) ਮੁਹੱਲਾ ਕੌਲਸਰ ਫਗਵਾੜਾ ਵੱਲੋਂ ਖੋਥੜਾ ਰੋਡ ਸਥਿਤ ਡਾ. ਬੀ.ਆਰ. ਅੰਬੇਡਕਰ ਪਾਰਕ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਦਾ ਰੁਕਿਆ ਹੋਇਆ ਕੰਮ ਮੁੜ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੇਅਰ ਰਾਮਪਾਲ ਉੱਪਲ ਅਤੇ ਏ.ਡੀ.ਸੀ. ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਵਾਰਡ ਕੌਂਸਲਰ ਅਮਨਦੀਪ ਕੌਰ ਅਤੇ ਲੇਖਰਾਜ ਜਮਾਲਪੁਰ ਹਲਕਾ ਇੰਚਾਰਜ ਬਸਪਾ ਤੋਂ ਇਲਾਵਾ ਰਾਮ ਮੂਰਤੀ ਖੇੜਾ, ਬੰਟੀ ਮੋਰਾਂਵਾਲੀ, ਸੰਦੀਪ ਕੁਮਾਰ ਤੇ ਸੁਖਵਿੰਦਰ ਸ਼ਿਵਪੁਰੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਪਾਰਕ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਕਲੱਬ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ | ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਉਕਤ ਪਾਰਕ ਵਿਚ ਕਮਿਊਨਿਟੀ ਹਾਲ ਦੀ ਉਸਾਰੀ ਲਈ 45 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ ਅਤੇ ਗਰਾਂਟ ਸਬੰਧੀ ਦਸਤਾਵੇਜ਼ ਵੀ ਮੰਗ ਪੱਤਰ ਨਾਲ ਨੱਥੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਸਾਰੀ ਸਬੰਧੀ 2 ਫਰਵਰੀ 2021 ਨੂੰ ਟੈਂਡਰ ਲਗਾਇਆ ਗਿਆ ਸੀ, ਜਿਸ ਤੋਂ ਕਰੀਬ 4-5 ਮਹੀਨੇ ਬਾਅਦ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਸੀ | ਪਰ ਕੁੱਝ ਸਮੇਂ ਬਾਅਦ ਇਹ ਕੰਮ ਰੋਕ ਦਿੱਤਾ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਮਿਊਨਿਟੀ ਹਾਲ ਦੀ ਉਸਾਰੀ ਮੁਕੰਮਲ ਹੋਣ ਨਾਲ ਮੁਹੱਲਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ | ਕੌਂਸਲਰ ਅਮਨਦੀਪ ਕੌਰ ਅਤੇ ਹਲਕਾ ਇੰਚਾਰਜ ਲੇਖਰਾਜ ਜਮਾਲਪੁਰ ਨੇ ਮੇਅਰ ਰਾਮਪਾਲ ਉੱਪਲ ਅਤੇ ਏ.ਡੀ.ਸੀ. ਰਣਦੀਪ ਸਿੰਘ ਹੀਰ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਊਨਿਟੀ ਹਾਲ ਦੀ ਉਸਾਰੀ ਦਾ ਰੁਕਿਆ ਹੋਇਆ ਕੰਮ ਜਲਦ ਤੋਂ ਜਲਦ ਮੁੜ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਮੁਹੱਲਾ ਵਾਸੀਆਂ ਨੂੰ ਇਸ ਸਹੂਲਤ ਦਾ ਲਾਭ ਮਿਲ ਸਕੇ |