03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲੋਕ ਨਿਰਮਾਣ ਵਿਭਾਗ ਵਲੋਂ ਕਪੂਰਥਲਾ ਬਾਈਪਾਸ ਤੋਂ ਡੀ.ਸੀ. ਚੌਕ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ

ਕਪੂਰਥਲਾ, 2 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੇ ਸੜਕੀ ਢਾਂਚੇ ਵਿਚ ਸੁਧਾਰ ਲਈ ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ 79. 74 ਲੱਖ ਰੁਪਏ ਦੀ ਲਾਗਤ ਨਾਲ ਕਪੂਰਥਲਾ ਬਾਈਪਾਸ ਤੋਂ ਲੈ ਕੇ ਡੀ.

Ad Position 21
repet_subhas-goyals [Copy P29]
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦੀਆਂ ਤਸਵੀਰਾਂ | ਤਸਵੀਰ : ਤਿਲਕਰਾਜ 03-09-2026
ਕਪੂਰਥਲਾ, 2 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੇ ਸੜਕੀ ਢਾਂਚੇ ਵਿਚ ਸੁਧਾਰ ਲਈ ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ 79.74 ਲੱਖ ਰੁਪਏ ਦੀ ਲਾਗਤ ਨਾਲ ਕਪੂਰਥਲਾ ਬਾਈਪਾਸ ਤੋਂ ਲੈ ਕੇ ਡੀ.ਸੀ. ਚੌਂਕ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ 1.40 ਕਿੱਲੋਮੀਟਰ ਲੰਬੀ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਸੜਕਾਂ ਨੂੰ ਬਣਾਉਣ ਦੀ ਪਹਿਲਕਦਮੀ ਕਰ ਰਿਹਾ ਹੈ, ਜਿਨ੍ਹਾਂ ‘ਤੇ ਭਾਰੀ ਟਰੈਫ਼ਿਕ ਚੱਲਦਾ ਹੈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਨੂੰ ਆਪਸ ਵਿਚ ਜੋੜਦੀਆਂ ਹਨ | ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਦੇ ਨਿਰਮਾਣ ਕਾਰਜ ਨੂੰ ਤਹਿਸ਼ੁਦਾ ਤਕਨੀਕੀ ਮਾਪਦੰਡਾਂ ਤੇ ਗੁਣਵੱਤਾ ਅਨੁਸਾਰ ਕਰਵਾਉਣ ਤੇ ਇਹ ਵੱਲ ਵੀ ਯਕੀਨੀ ਬਣਾਈ ਜਾਵੇ ਕਿ ਇਹ ਪ੍ਰੋਜੈਕਟ ਸਮੇਂ ਸਿਰ ਪੂਰਾ ਹੋਵੇ ਤਾਂ ਜੋ ਇੱਥੋਂ ਗੁਜ਼ਰਨ ਵਾਲੇ ਲੋਕਾਂ ਨੂੰ ਆਉਣ ਜਾਣ ਲਈ ਕੋਈ ਮੁਸ਼ਕਿਲ ਨਾ ਆਵੇ | ਇਸੇ ਦੌਰਾਨ ਹੀ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜੰਗਰਾਲ ਨੇ ਦੱਸਿਆ ਕਿ ਗੁਣਵੱਤਾ ਤੇ ਪ੍ਰਮਾਣਿਤ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਮਾਣ ਕਾਰਜਾਂ ਦੇ ਹਰ ਪੜਾਅ ‘ਤੇ ਨਿਗਰਾਨੀ ਕੀਤੀ ਜਾਵੇਗੀ ਤੇ ਸੜਕ ਬਣਾਉਣ ਵਾਲਾ ਠੇਕੇਦਾਰ 5 ਸਾਲਾਂ ਲਈ ਸੜਕ ਦੀ ਸਾਂਭ ਸੰਭਾਲ ਲਈ ਜ਼ਿੰਮੇਵਾਰ ਹੋਵੇਗਾ | ਨੰਬਰਦਾਰ ਦਰਸ਼ਨ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 6 ਨੂੰ ਡਡਵਿੰਡੀ, 2 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਗੁਰਨਾਮ ਸਿੰਘ ਅਤੇ ਹਰਜੀਤ ਸਿੰਘ ਯੂਐਸਏ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਦਾ ਪਿਛਲੇ ਦਿਨੀ ਅਚਾਨਕ ਦੇਹਾਂਤ ਹੋ ਗਿਆ ਸੀ | ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ ਅਰਦਾਸ 6 ਸਤੰਬਰ ਦਿਨ ਐਤਵਾਰ ਨੂੰ ਪਿੰਡ ਡਡਵਿੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਹੋਣਗੀਆਂ ਅਹਿਮ, ਆਪਸੀ ਸਾਂਝ ਤੇ ਭਾਈਚਾਰਾ ਬਣਾਈ ਰੱਖਣਾ ਜ਼ਰੂਰੀ : ਬਿੱਟੂ ਖੱਖ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਮੇਅਰ ਤੇ ਏ.ਡੀ.ਸੀ. ਨੂੰ ਦਿੱਤੇ ਮੰਗ ਪੱਤਰ
Ad Position 24