ਨਡਾਲਾ ਕਾਲਜ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਤਿੰਨ ਰੋਜ਼ਾ ਕੈਂਪ ਦੀ ਸ਼ੁਰੂਆਤ
ਨਡਾਲਾ, 2 ਸਤੰਬਰ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਕੈਂਪਸ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਦੇ ਵੋਟਰ ਨੋਡਲ ਅਫ਼ਸਰ ਡਾ. ਨਵਨੀਤ ਸਿੰਘ ਦੀ ਅਗਵਾਈ ਹੇਠ ਵੋਟਾਂ ਦੀ ਮਹੱਤਤਾ ਬਾਰੇ ਤਿੰਨ ਦਿਨਾਂ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਤੇ ਇਲਾਕੇ ਦੇ ਬੀ.
ਨਡਾਲਾ, 2 ਸਤੰਬਰ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਕੈਂਪਸ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਦੇ ਵੋਟਰ ਨੋਡਲ ਅਫ਼ਸਰ ਡਾ. ਨਵਨੀਤ ਸਿੰਘ ਦੀ ਅਗਵਾਈ ਹੇਠ ਵੋਟਾਂ ਦੀ ਮਹੱਤਤਾ ਬਾਰੇ ਤਿੰਨ ਦਿਨਾਂ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਤੇ ਇਲਾਕੇ ਦੇ ਬੀ.ਐਲ.ਓ ਤਰਸੇਮ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ‘ਤੇ ਵਿਦਿਆਰਥੀਆਂ ਨੂੰ ਲੈਕਚਰ ਦੇ ਕੇ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਅਤੇ ਆਪਣੀ ਉਮਰ 18 ਸਾਲ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਸਬੰਧੀ ਲੋੜੀਂਦੇ ਦਸਤਾਵੇਜ਼ ਲੈ ਕੇ ਆਉਣ ਸਬੰਧੀ ਦੱਸਿਆ | ਇਸ ਮੌਕੇ ਤੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਦੱਸਦੇ ਹੋਏ ਆਪਣੇ ਵੋਟ ਦੀ ਸਹੀ ਵਰਤੋਂ ਕਰਨ ਦਾ ਸੁਝਾਅ ਦਿੰਦਿਆਂ ਵੋਟ ਸਿਰਫ਼ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਅਵਸਰ ਤੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਗਗਨ, ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ |