04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਰਾਣਾ ਡਾਕਖ਼ਾਨਾ ਰੋਡ ’ਤੇ ਕੂੜੇ ਦੇ ਡੰਪ ਮਾਮਲੇ ’ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪੁਰਾਣਾ ਡਾਕਖ਼ਾਨਾ ਰੋਡ ‘ਤੇ ਸਥਿਤ ਕੂੜੇ ਦੇ ਡੰਪ ਤੇ ਕੂੜਾ ਪ੍ਰਬੰਧਨ ਨਾਲ ਸਬੰਧਿਤ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਹੁਕਮਾਂ ਦੀ ਕਥਿਤ ਪਾਲਣਾ ਨਾ ਹੋਣ ਦੇ ਮਾਮਲੇ ‘ਚ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ | ਇਸ ਸਬੰਧੀ ਪਟੀਸ਼ਨ ਕੌਂਸਲਰ ਮੁਨੀਸ਼ ਪ੍ਰਭਾਕਰ ਵਲੋਂ ਪਾਈ ਗਈ ਸੀ ਜਿਸ ਸਬੰਧੀ ਹਾਈਕੋਰਟ ਨੇ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ | ਪਟੀਸ਼ਨਰ ਮੁਨੀਸ਼ ਪ੍ਰਭਾਕਰ ਵਲੋਂ ਐਡਵੋਕੇਟ ਕਰਨਜੋਤ ਸਿੰਘ ਝਿੱਕਾ ਪੇਸ਼ ਹੋਏ | ਪਟੀਸ਼ਨਰ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ | ਮਾਣਯੋਗ ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ | ਜਵਾਬਦੇਹ ਧਿਰ ਵੱਲੋਂ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗੇ ਜਾਣ ‘ਤੇ ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ 2026 ਲਈ ਤੈਅ ਕੀਤੀ ਗਈ ਹੈ | ਪਟੀਸ਼ਨ ‘ਚ ਡੰਪ ਮਾਮਲੇ ਸਬੰਧੀ ਪਹਿਲਾਂ ਜਾਰੀ ਅਦਾਲਤੀ ਨਿਰਦੇਸ਼ਾਂ ਦੀ ਕਥਿਤ ਪਾਲਣਾ ਨਾ ਹੋਣ ਦਾ ਮੁੱਦਾ ਉਠਾਇਆ ਗਿਆ ਹੈ | ਹੁਣ ਅਗਲੀ ਸੁਣਵਾਈ ਮੌਕੇ ਸਬੰਧਿਤ ਅਧਿਕਾਰੀਆਂ ਵਲੋਂ ਦਾਖ਼ਲ ਕੀਤੀ ਜਾਣ ਵਾਲੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਮਾਮਲੇ ਦੀ ਅੱਗੇ ਸੁਣਵਾਈ ਹੋਵੇਗੀ |

Ad Position 21
repet_subhas-goyals [Copy P29]
ਪੁਰਾਣਾ ਡਾਕਖ਼ਾਨਾ ਰੋਡ ’ਤੇ ਕੂੜੇ ਦੇ ਢੇਰ ਦੀ ਫ਼ਾਈਲ ਫ਼ੋਟੋ | 04-09-2026
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪੁਰਾਣਾ ਡਾਕਖ਼ਾਨਾ ਰੋਡ ‘ਤੇ ਸਥਿਤ ਕੂੜੇ ਦੇ ਡੰਪ ਤੇ ਕੂੜਾ ਪ੍ਰਬੰਧਨ ਨਾਲ ਸਬੰਧਿਤ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਹੁਕਮਾਂ ਦੀ ਕਥਿਤ ਪਾਲਣਾ ਨਾ ਹੋਣ ਦੇ ਮਾਮਲੇ ‘ਚ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ | ਇਸ ਸਬੰਧੀ ਪਟੀਸ਼ਨ ਕੌਂਸਲਰ ਮੁਨੀਸ਼ ਪ੍ਰਭਾਕਰ ਵਲੋਂ ਪਾਈ ਗਈ ਸੀ ਜਿਸ ਸਬੰਧੀ ਹਾਈਕੋਰਟ ਨੇ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ | ਪਟੀਸ਼ਨਰ ਮੁਨੀਸ਼ ਪ੍ਰਭਾਕਰ ਵਲੋਂ ਐਡਵੋਕੇਟ ਕਰਨਜੋਤ ਸਿੰਘ ਝਿੱਕਾ ਪੇਸ਼ ਹੋਏ | ਪਟੀਸ਼ਨਰ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ | ਮਾਣਯੋਗ ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ | ਜਵਾਬਦੇਹ ਧਿਰ ਵੱਲੋਂ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗੇ ਜਾਣ ‘ਤੇ ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ 2026 ਲਈ ਤੈਅ ਕੀਤੀ ਗਈ ਹੈ | ਪਟੀਸ਼ਨ ‘ਚ ਡੰਪ ਮਾਮਲੇ ਸਬੰਧੀ ਪਹਿਲਾਂ ਜਾਰੀ ਅਦਾਲਤੀ ਨਿਰਦੇਸ਼ਾਂ ਦੀ ਕਥਿਤ ਪਾਲਣਾ ਨਾ ਹੋਣ ਦਾ ਮੁੱਦਾ ਉਠਾਇਆ ਗਿਆ ਹੈ | ਹੁਣ ਅਗਲੀ ਸੁਣਵਾਈ ਮੌਕੇ ਸਬੰਧਿਤ ਅਧਿਕਾਰੀਆਂ ਵਲੋਂ ਦਾਖ਼ਲ ਕੀਤੀ ਜਾਣ ਵਾਲੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਮਾਮਲੇ ਦੀ ਅੱਗੇ ਸੁਣਵਾਈ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਚੋਂ ਡਿੱਗਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਚਾਚੋਕੀ ਨੇੜੇ ਨਾਲੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24