04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਸੰਘਰਸ਼ ਰੁਕੇਗਾ ਨਹੀਂ ਸਗੋਂ ਤਿੱਖਾ ਹੋਵੇਗਾ-ਜਸਪਾਲ ਸਿੰਘ

ਸੁਲਤਾਨਪੁਰ ਲੋਧੀ, 3 ਸਤੰਬਰ (ਪ. ਪ.

Ad Position 21
repet_subhas-goyals [Copy P29]
ਈ. ਟੀ. ਟੀ. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ | ਤਸਵੀਰ: ਲਾਡੀ ਸਟੂਡੀਓ 04-09-2026
ਸੁਲਤਾਨਪੁਰ ਲੋਧੀ, 3 ਸਤੰਬਰ (ਪ.ਪ. ਰਾਹੀਂ)-ਪੰਜਾਬ ਸਰਕਾਰ ਵਲੋਂ ਸਾਂਝੇ ਮੁਲਾਜ਼ਮ ਫ਼ਰੰਟ ਦੇ ਆਗੂ ਸੁਖਚੈਨ ਸਿੰਘ ਖਹਿਰਾ ਦੀ ਰੰਜਿਸ਼ ਤਹਿਤ ਬਦਲੀ ਕੀਤੇ ਜਾਣ ’ਤੇ ਸੂਬਾ ਸਰਕਾਰ ਦੀ ਡੂੰਘੇ ਸ਼ਬਦਾਂ ’ਚ ਨਿੰਦਾ ਕਰਦਿਆਂ ਈ. ਟੀ. ਟੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਡੱਲਾ, ਬਰਿੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਦੇ ਕਿਸੇ ਦਬਾਅ ਅੱਗੇ ਨਹੀਂ ਝੁਕਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਸੂਬਾਈ ਮੀਟਿੰਗ ’ਚ ਲਏ ਫ਼ੈਸਲੇ ਅਨੁਸਾਰ 8 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿਚ ਮੁਕੰਮਲ ‘ਪੈਨ ਡਾਊਨ’ ਹੜਤਾਲ ਕੀਤੀ ਜਾਵੇਗੀ | ਇਸ ਤੋਂ ਬਾਅਦ 12 ਸਤੰਬਰ ਨੂੰ ਹਰਭਜਨ ਸਿੰਘ ਈ.ਟੀ.ਓ., ਜੈ ਕਿਸ਼ਨ ਸਿੰਘ ਰੋੜੀ, ਸਿਹਤ ਮੰਤਰੀ ਬਲਬੀਰ ਸਿੰਘ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸੇ ਤਰ੍ਹਾਂ 13 ਸਤੰਬਰ ਨੂੰ ਲਾਲ ਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ ਅਤੇ ‘ਆਪ’ ਪੰਜਾਬ ਪ੍ਰਧਾਨ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ‘ਮੁਲਾਜ਼ਮ ਵਿਧਾਨ ਸਭਾ’ ਲਗਾਈ ਜਾਵੇਗੀ, ਜਿਸ ਵਿਚ ਪੰਜਾਬ ਦੇ 117 ਵਿਧਾਇਕਾਂ ਅਤੇ 13 ਸੰਸਦ ਮੈਂਬਰਾਂ ਤੋਂ ਮੁਲਾਜ਼ਮਾਂ ਦੇ ਹੱਕਾਂ ਅਤੇ ਮੰਗਾਂ ਸਬੰਧੀ ਜਵਾਬ-ਤਲਬੀ ਕੀਤੀ ਜਾਵੇਗੀ | ਇਸ ਤੋਂ ਬਾਅਦ 10 ਅਕਤੂਬਰ ਨੂੰ ਸੰਗਰੂਰ ਵਿਖੇ ਪੰਜਾਬ ਪੱਧਰੀ ਮਹਾਂ ਰੈਲੀ ਕਰਕੇ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ‘ਅੱਖ-ਮਟੱਕਾ’ ਕਰਦੀ ਰਹੀ, ਝੋਨੇ ਦੀ ਫ਼ਸਲ ਸੁੱਕਣ ਦੇ ਕਿਨਾਰੇ ਚਾਰ ਘੰਟੇ ਬਿਜਲੀ ਨਾਲ ਕਿਵੇਂ ਬਚੇਗੀ ਕ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24