04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੁਲਤਾਨਪੁਰ ਲੋਧੀ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਉਂਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ

ਸੁਲਤਾਨਪੁਰ ਲੋਧੀ, 3 ਸਤੰਬਰ (ਨਰੇਸ਼ ਹੈਪੀ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੀਂ ਦਾਣਾ ਮੰਡੀ ਵਿਖੇ 500 ਤਾਲਮੇਲ ਵਾਲੇ ਡਰੋਨਾਂ ਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਅਦਭੁਤ ਹਵਾਈ ਨਜ਼ਾਰੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਦਾ ਵਰਣਨ ਕਰਨ ਲਈ ਤਕਨਾਲੋਜੀ ਨੂੰ ਅਧਿਆਤਮਿਕਤਾ ਨਾਲ ਜੋੜਿਆ | 500 ਡਰੋਨਾਂ ਵੱਲੋਂ ਤਾਲਮੇਲ ਨਾਲ ਬਣਾਈਆਂ ਗਈਆਂ ਵੱਖ-ਵੱਖ ਆਕਿ੍ਤੀਆਂ ਅਤੇ ਰੌਸ਼ਨੀਆਂ ਨੇ ਵੱਡੀ ਗਿਣਤੀ ਵਿਚ ਇਕੱਠੀ ਹੋਈ ਸੰਗਤ ਨੂੰ ਮੋਹਿਤ ਕਰ ਦਿੱਤਾ | ਵਿਜ਼ੂਅਲ ਕਹਾਣੀ, ਵਰਣਨ ਅਤੇ ਡਰੋਨਾਂ ਦੀਆਂ ਤਾਲਮੇਲ ਵਾਲੀਆਂ ਹਵਾਈ ਆਕਿ੍ਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਦਰਸਾਇਆ ਗਿਆ, ਜਿਸ ਵਿਚ ਸਮਾਨਤਾ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਹਰ ਮਨੁੱਖ ਲਈ ਸਨਮਾਨ ਦੇ ਸਦੀਵੀ ਆਦਰਸ਼ਾਂ ਨੂੰ ਉਜਾਗਰ ਕੀਤਾ ਗਿਆ | ਅਰਜੁਨਾ ਐਵਾਰਡੀ ਅਤੇ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਇਸ ਡਰੋਨ ਸ਼ੋਅ ਨੂੰ ਸ੍ਰੀ ਗੁਰੂ ਰਵਿਦਾਸ ਜੀ ਨੂੰ ਵਿਲੱਖਣ ਅਤੇ ਢੁਕਵੀਂ ਸ਼ਰਧਾਂਜਲੀ ਦੱਸਦਿਆਂ ਕਿਹਾ ਕਿ ਇਸ ਨਵੀਨਤਾਕਾਰੀ ਪੇਸ਼ਕਾਰੀ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਸ਼ੋਅ ਰਵਾਇਤੀ ਤਕਨੀਕੀ ਪ੍ਰਦਰਸ਼ਨ ਤੋਂ ਕਿਤੇ ਅੱਗੇ ਵਧ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਨੂੰ ਦਿਲਚਸਪ ਢੰਗ ਨਾਲ ਪੇਸ਼ ਕਰਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਡੂੰਘੀ ਸ਼ਰਧਾ ਨਾਲ ਮਨਾ ਰਹੀ ਹੈ ਅਤੇ ਇਸ ਦੇ ਨਾਲ ਹੀ ਗੁਰੂ ਜੀ ਦੇ ਸੰਦੇਸ਼ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਆਧੁਨਿਕ ਸਾਧਨਾਂ ਨੂੰ ਵੀ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨਵੀਨਤਾਕਾਰੀ ਮਾਧਿਅਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਨਾਲ ਜੋੜਨਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ | ਇਨ੍ਹਾਂ ਉਪਰਾਲਿਆਂ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਪੇਸ਼ਕਾਰੀਆਂ ਸੂਬੇ ਦੇ 13,000 ਪਿੰਡਾਂ ਤੱਕ ਲਿਜਾਈਆਂ ਜਾ ਰਹੀਆਂ ਹਨ, ਤਾਂ ਜੋ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਸਬੰਧੀ ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਮੌਜੂਦਾ ਸਮਾਜ ਵਿਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ | ਇਸ ਮੌਕੇ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਰੂਹਾਨੀ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਮੰਤਰ ਮੁਗਧ ਕਰ ਦਿੱਤਾ |

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਨਵੀਂ ਆਬਾਦੀ ਨਾਰੰਗਸ਼ਾਹਪੁਰ ’ਚ 32 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਗਰਾਊਂਡ ਵਿਚ ਜਲਦ ਬਣੇਗੀ ਆਧੁਨਿਕ ਬਾਕਸ ਕਿ੍ਕਟ ਸਹੂਲਤ : ਡਿਪਟੀ ਕਮਿਸ਼ਨਰ
Ad Position 24