04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਵਾ ਚਰਨਜੀਤ ਸਿੰਘ ਦੀ ਬਰਸੀ ’ਤੇ ਗੁਰਮਤਿ ਸਮਾਗਮ ਤੇ ਮੈਡੀਕਲ ਕੈਂਪ ਲਗਾਇਆ

ਬੇਗੋਵਾਲ, 3 ਸਤੰਬਰ (ਸੁਖਜਿੰਦਰ ਸਿੰਘ)-ਡੇਰਾ ਬਾਬਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੇ ਮਹਰੂਮ ਪਤੀ ਬਾਵਾ ਚਰਨਜੀਤ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਤੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਬਰਸੀ ਸੰਬੰਧੀ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਭਾਈ ਜਗਤਾਰ ਸਿੰਘ, ਭਾਈ ਸਵਰਨ ਸਿੰਘ ਤੋਂ ਇਲਾਵਾ ਭਾਈ ਅਜੀਤ ਸਿੰਘ ਅਕਬਰਪੁਰ, ਗੁਰਸੇਵਕ ਸਿੰਘ ਹੈੱਡ ਗ੍ਰੰਥੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਆਦਿ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਜਿੱਥੇ ਨਾਮ ਬਾਣੀ ਨਾਲ ਜੋੜਿਆ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਵੀ ਪ੍ਰੇਰਨਾ ਦਿੱਤੀ | ਇਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਵਾ ਚਰਨਜੀਤ ਸਿੰਘ ਦਾ ਇਸ ਸੰਸਾਰ ਤੋਂ ਜਲਦੀ ਜਾਣ ਨਾਲ ਮੇਰੇ ਜੀਵਨ ਵਿਚ ਬੜਾ ਵੱਡਾ ਬਦਲਾਅ ਆਇਆ ਸੀ ਪਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸ਼ੀਰਵਾਦ ਸਦਕਾ ਤੇ ਤੁਹਾਡੇ (ਸੰਗਤਾਂ) ਦੇ ਅਥਾਹ ਪਿਆਰ ਤੇ ਸਤਿਕਾਰ ਕਰਕੇ ਤੇ ਜੋ ਭਰੋਸਾ ਸੰਗਤ ਨੇ ਮੇਰੇ ‘ਤੇ ਦਿਖਾਇਆ ਉਸ ਕਰਕੇ ਅੱਜ ਤੁਹਾਡੀ ਸੇਵਾਦਾਰ ਬਣ ਕੇ ਸੇਵਾ ਨੂੰ ਮਿਸ਼ਨ ਬਣਾ ਕੇ ਜ਼ਿੰਦਗੀ ਬਤੀਤ ਕਰ ਰਹੀ ਹਾਂ | ਇਸ ਤੋਂ ਪਹਿਲਾਂ ਉੱਘੇ ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਤੇ ਪ੍ਰੋਫੈਸਰ ਜਸਵੰਤ ਸਿੰਘ ਮੁਰਬੀਆ ਨੇ ਵੀ ਬਾਵਾ ਚਰਨਜੀਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਬਾਵਾ ਚਰਨਜੀਤ ਸਿੰਘ ਦੀ ਬਰਸੀ ਦੇ ਸਬੰਧ ਵਿਚ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਇੱਕ ਮੈਗਾ ਫ੍ਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 520 ਮਰੀਜ਼ਾਂ ਦਾ ਚੈੱਕਅਪ ਕਰਦਿਆਂ ਜਿੱਥੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ ਉੱਥੇ ਹੀ ਅੱਖਾਂ ਦੇ ਲੈਂਜ ਪਾਉਣ ਲਈ 35 ਮਰੀਜ਼ਾਂ ਨੂੰ ਚੁਣਿਆ ਗਿਆ ਜਿਨ੍ਹਾਂ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮਿ੍ਤਸਰ ਵਿਖੇ ਆਪਰੇਸ਼ਨ ਰਾਹੀਂ ਲੈਂਜ ਪਾਏ ਜਾਣਗੇ | ਇਸ ਸਮੇਂ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਰਜਨੀਤ ਕੌਰ ਬਾਵਾ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਲਾਡੀ, ਕੌਂਸਲਰ ਵਿਕਰਮਜੀਤ ਸਿੰਘ ਵਿੱਕੀ, ਦਲਜੀਤ ਸਿੰਘ ਖ਼ਾਲਸਾ, ਦਲਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਗੁਰਬਚਨ ਕੌਰ ਲਾਡੋ, ਅਮਰਜੀਤ ਕੌਰ, ਡਾਕਟਰ ਨਰਿੰਦਰ ਬਾਵਾ, ਅਵਤਾਰ ਸਿੰਘ ਮੁਲਤਾਨੀ, ਨੰਬਰਦਾਰ ਸੁਰਜੀਤ ਸਿੰਘ ਦਲੋਵਾਲ, ਨੰਬਰਦਾਰ ਬਲਵਿੰਦਰ ਸਿੰਘ ਕਰਨੈਲ ਗੰਜ, ਗੁਰਦੀਪ ਸਿੰਘ ਰਟਾਇਰਡ ਡੀਐਸਪੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਪਰਵਿੰਦਰ ਸਿੰਘ ਸਰਾਂ, ਮਾਸਟਰ ਕਮਲਜੀਤ ਸਿੰਘ ਨੰਗਲ, ਕੈਪਟਨ ਹਰਬੰਸ ਸਿੰਘ ਸਰਪੰਚ ਨੰਗਲ ਲੁਬਾਣਾ, ਰਣਧੀਰ ਸਿੰਘ ਧੀਰਾ, ਸੁਰਜੀਤ ਸਿੰਘ, ਰਣਜੀਤ ਸਿੰਘ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਜਗਤਾਰ ਸਿੰਘ ਜਈ, ਮਾਸਟਰ ਆਰੂੜ ਸਿੰਘ, ਹੈੱਡ ਮਾਸਟਰ ਫੰੁਮਣ ਸਿੰਘ, ਰਣਜੀਤ ਸਿੰਘ ਬਿੱਟੂ, ਕੈਪਟਨ ਬਸੰਤ ਸਿੰਘ, ਭੁੱਲਾ ਸਿੰਘ ਸਰਪੰਚ ਬਰਿਆਰ, ਪਰਮਜੀਤ ਸਿੰਘ ਮਠਾਰੂ, ਸਰੂਪ ਸਿੰਘ ਬੱਸੀ, ਜਰਨੈਲ ਸਿੰਘ ਟਾਂਡੀ, ਪਿ੍ੰਸੀਪਲ ਅਮਰੀਕ ਸਿੰਘ ਪੀਏ ਆਦਿ ਹਾਜ਼ਰ ਸਨ ਜਦਕਿ ਸਮੁੱਚੀ ਸਟੇਜ ਦੀ ਸੇਵਾ ਬਲਜਿੰਦਰ ਸਿੰਘ ਬੱਬੂ ਟਾਹਲੀ ਵੱਲੋਂ ਨਿਭਾਈ ਗਈ |

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਮੰਦਰਾਂ ’ਚ ਅੱਜ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਮਾਤਾ ਦਮੋਦਰੀ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਦਾ ਸਮਾਗਮ ਕੱਲ੍ਹ ਤੋਂ
Ad Position 24