05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਾਲਾਨਾ ਬਰਸੀ ਸਮਾਗਮਾਂ ਦੇ ਸੰਬੰਧ ’ਚ ਰਾਤਰੀ ਦੇ ਦੀਵਾਨ ਸਜਾਏ ਸੁੰਦਰ ਨਗਰ ਪੈਟਰੋਲ ਪੰਪ ਨੇੜਿਓ ਭੇਦਭਰੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 4 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁੰਦਰ ਨਗਰ ਪੈਟਰੋਲ ਪੰਪ ਦੇ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਥਾਣਾ ਸਿਟੀ ਦੇ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਪੂਰਥਲਾ, 4 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁੰਦਰ ਨਗਰ ਪੈਟਰੋਲ ਪੰਪ ਦੇ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਇਕ ਵਿਅਕਤੀ ਸੁੰਦਰ ਨਗਰ ਪੈਟਰੋਲ ਪੰਪ ਨੇੜੇ ਗਰਾਉਂਡ ਵਿਚ ਪਿਆ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ, ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਔਜਲਾ ਜੋਗੀ ਵਜੋਂ ਹੋਈ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ ਤੇ ਬੀਤੇ ਦੋ ਦਿਨਾਂ ਤੋਂ ਲਾਪਤਾ ਸੀ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮੋਟਰਸਾਈਕਲ, ਮੋਬਾਈਲ ਫ਼ੋਨ ਅਤੇ ਪਰਸ ਵੀ ਗ਼ਾਇਬ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ | ਏ.ਐਸ.ਆਈ. ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦੇ 2 ਸਕੇ ਭਰਾਵਾਂ ਸਮੇਤ 3 ਕਾਬੂ ਅਗਲੀ ਖ਼ਬਰ ਸ਼ਹਿਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਵੱਖ-ਵੱਖ ਮੰਦਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਤੇ...
Ad Position 24