05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹਿੰਦੂ ਕੰਨਿਆ ਕਾਲਜ ਵਿਖੇ ਇਤਿਹਾਸ ਵਿਭਾਗ ਨੇ ਸੋਮਨਾਥ ਮਹਾ ਪਰਵ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 4 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਇਤਿਹਾਸ ਵਿਭਾਗ ਵਲੋਂ ਸੋਮਨਾਥ ਮਹਾ ਪਰਵ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਤਿਹਾਸ ਵਿਭਾਗ ਦੀ ਮੁਖੀ ਸੀਮਾ ਰਾਣੀ ਨੇ ਸੋਮਨਾਥ ਮੰਦਿਰ ਦੇ ਇਤਿਹਾਸਕ, ਸਭਿਆਚਾਰਕ ਤੇ ਰਾਸ਼ਟਰੀ ਮਹੱਤਵ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸੋਮਨਾਥ ਸਿਰਫ਼ ਇਕ ਮੰਦਿਰ ਨਹੀਂ, ਸਗੋਂ ਭਾਰਤ ਦੇ ਅਤੁੱਟ ਵਿਸ਼ਵਾਸ਼, ਹਿੰਮਤ ਅਤੇ ਪੁਨਰ ਨਿਰਮਾਣ ਦੀ ਇਕ ਜੀਵੰਤ ਗਾਥਾ ਹੈ, ਜੋ ਭਾਰਤੀ ਸਭਿਆਚਾਰ ਦੀ ਅਜਿੱਤ ਤਾਕਤ ਅਤੇ ਆਤਮ ਵਿਸ਼ਵਾਸ਼ ਦਾ ਪ੍ਰਤੀਕ ਹੈ | ਸਮਾਗਮ ਵਿਚ ਵਿਦਿਆਰਥੀਆਂ ਨੇ ਏਕ ਭਾਰਤ ਸੇ੍ਰਸ਼ਠ ਭਾਰਤ ਅਤੇ ਦੇਸ਼ ਦੀ ਇਤਿਹਾਸਕ ਤੇ ਸਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਸਬੰਧੀ ਪ੍ਰਣ ਲਿਆ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਦੇ ਸ਼ਾਨਦਾਰ ਇਤਿਹਾਸ ਤੇ ਸਭਿਆਚਾਰ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਦੀ ਦੇਸ਼ ਪ੍ਰਤੀ ਚਰਿੱਤਰ ਨਿਰਮਾਣ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਇਤਿਹਾਸ ਵਿਭਾਗ ਵਲੋਂ ਸੋਮਨਾਥ ਮਹਾ ਪਰਵ ਸਬੰਧੀ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸਮਾਗਮ ਦੌਰਾਨ ਇਤਿਹਾਸ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਅਮਨ ਜੋਤੀ ਨੇ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ | ਸਮਾਗਮ ਵਿਚ ਕਾਲਜ ਦੀਆਂ 75 ਤੋਂ ਵੱਧ ਵਿਦਿਆਰਥਣਾਂ ਤੇ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਵਲੋਂ ਕਿਸਾਨਾਂ ਨੂੰ 4 ਘੰਟੇ ਬਿਜਲੀ ਸਪਲਾਈ ਦੇਣ ਕਾਰਨ ਝੋਨੇ ਦੀ ਫ਼ਸਲ ਸੋਕੇ ਦੀ ਮਾਰ ਹੇਠ ਕਿਸਾਨਾਂ ਨੂੰ ਰੋਜ਼ਾ... ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਥਿ੍ਫਟ ਐਂਡ ਕਰੈਡਿਟ ਕੋਆਪ੍ਰੇਟਿਵ ਸੁਸਾਇਟੀ ਦੀ ਨਵੀਂ ਟੀਮ ਦਾ ਗਠਨ
Ad Position 24