05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਟਰਾਂ ਲਈ ਚਾਰ ਘੰਟੇ ਬਿਜਲੀ ਨੇ ਕਿਸਾਨਾਂ ਦੀ ਵਧਾਈ ਚਿੰਤਾ, ਡੱਲੇਵਾਲ ਗਰੁੱਪ ਭੁਲੱਥ ਵਲੋਂ ਨਾਅਰੇਬਾਜ਼ੀ ਸਿੰਚਾਈ ਲਈ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ

ਭੁਲੱਥ, 4 ਸਤੰਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਫ਼ਸਲ ਪੱਕਣ ਦੇ ਕਿਨਾਰੇ ਪਹੁੰਚ ਚੁੱਕੀ ਹੈ, ਪਰ ਮੋਟਰਾਂ ਲਈ ਨਿਰਧਾਰਿਤ ਸਮੇਂ ਅਨੁਸਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ | ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਭੁਲੱਥ ਵੱਲੋਂ ਮੋਟਰਾਂ ਨੂੰ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਦਿੱਤੇ ਜਾਣ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਖੇਤੀਬਾੜੀ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਭੁਲੱਥ ਦੇ ਆਗੂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ ਢਿੱਲੋਂ ਇਕਾਈ ਪ੍ਰਧਾਨ, ਸੁਖਜਿੰਦਰ ਸਿੰਘ ਸੁੱਖ ਸੀਨੀਅਰ ਮੀਤ ਪ੍ਰਧਾਨ, ਸਤਪਾਲ ਮੰਡ ਬਲਾਕ ਪ੍ਰਧਾਨ, ਸੁਰਿੰਦਰ, ਮੁਨਸ਼ੀ ਰਾਮ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੈ | ਫ਼ਸਲ ਪੱਕਣ ਦੇ ਨੇੜੇ ਹੋਣ ਕਾਰਨ ਜੇਕਰ ਸਮੇਂ ਸਿਰ ਸਿੰਚਾਈ ਨਾ ਹੋਵੇ ਤਾਂ ਇਸ ਦਾ ਸਿੱਧਾ ਅਸਰ ਝਾੜ ਅਤੇ ਉਤਪਾਦਨ ‘ਤੇ ਪੈ ਸਕਦਾ ਹੈ | ਦੂਜੇ ਪਾਸੇ ਮਾਨਸੂਨ ਦੀ ਘਾਟ ਕਾਰਨ ਮੌਸਮ ਵੀ ਕਿਸਾਨਾਂ ਦਾ ਸਾਥ ਨਹੀਂ ਦੇ ਰਿਹਾ ਅਤੇ ਲੋੜ ਅਨੁਸਾਰ ਬਾਰਸ਼ ਨਾ ਹੋਣ ਕਰਕੇ ਖੇਤਾਂ ਵਿਚ ਸਿੰਚਾਈ ਦਾ ਵੱਡਾ ਸਹਾਰਾ ਮੋਟਰਾਂ ਦੀ ਬਿਜਲੀ ਹੀ ਬਣੀ ਹੋਈ ਹੈ | ਕਿਸਾਨਾਂ ਨੇ ਦੱਸਿਆ ਕਿ ਤਿੰਨ-ਚਾਰ ਘੰਟਿਆਂ ਦੀ ਬਿਜਲੀ ਸਪਲਾਈ ਨਾਲ ਖੇਤਾਂ ਦੀ ਪੂਰੀ ਸਿੰਚਾਈ ਕਰਨਾ ਮੁਸ਼ਕਲ ਹੋ ਰਿਹਾ ਹੈ | ਕਈ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਪਾਣੀ ਦੇਣ ਲਈ ਵਾਰ-ਵਾਰ ਬਿਜਲੀ ਆਉਣ ਦੀ ਉਡੀਕ ਕਰਨੀ ਪੈ ਰਹੀ ਹੈ | ਬਾਰਸ਼ ਦੀ ਘਾਟ ਅਤੇ ਬਿਜਲੀ ਦੀ ਸੀਮਤ ਸਪਲਾਈ ਕਾਰਨ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਡੱਲੇਵਾਲ ਗਰੁੱਪ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਖੇਤੀਬਾੜੀ ਮੋਟਰਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀ ਮਿਹਨਤ ਅਤੇ ਖ਼ਰਚੇ ਨਾਲ ਫ਼ਸਲ ਤਿਆਰ ਕੀਤੀ ਹੈ, ਇਸ ਲਈ ਸਰਕਾਰ ਨੂੰ ਇਸ ਨਾਜ਼ੁਕ ਸਮੇਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ਵਿਚ ਸੁਧਾਰ ਕਰਨਾ ਚਾਹੀਦਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਲੋੜੀਂਦੀ ਬਿਜਲੀ ਮਿਲਦੀ ਰਹੇ ਤਾਂ ਉਹ ਆਪਣੀ ਫ਼ਸਲ ਦੀ ਸਿੰਚਾਈ ਸੁਚੱਜੇ ਢੰਗ ਨਾਲ ਕਰ ਸਕਦੇ ਹਨ ਅਤੇ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਈ ਜਾਵੇ |

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

Ad Position 22
No active advertisement
ਪਿਛਲੀ ਖ਼ਬਰ ਹਰਗੋਬਿੰਦ ਨਗਰ ਵਿਖੇ ਵਿਅਕਤੀ ਨੂੰ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਸ਼ਾਮ ਨਗਰ ਵਿਖੇ ਫੈਲੀ ਭੰਗ ਬੂਟੀ ਤੋਂ ਇਲਾਕਾ ਨਿਵਾਸੀ ਪ੍ਰੇਸ਼ਾਨ
Ad Position 24