06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਨ.ਐਚ.ਏ.ਆਈ. ਕਰਮਚਾਰੀ ਦੀ ਮੌਤ

ਫਗਵਾੜਾ, 5 ਸਤੰਬਰ (ਹਰਜੋਤ ਸਿੰਘ ਚਾਨਾ)- ਜਲੰਧਰ-ਫਗਵਾੜਾ ਹਾਈਵੇਅ ’ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ’ਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਨ. ਐਚ.

Ad Position 21
repet_subhas-goyals [Copy P29]
ਪੁਲਿਸ ਵਲੋਂ ਨੌਜਵਾਨ ’ਤੇ ਅੰਨ੍ਹਾ ਤਸ਼ੱਦਦ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ-ਚੀਦਾ 06-09-2026
ਫਗਵਾੜਾ, 5 ਸਤੰਬਰ (ਹਰਜੋਤ ਸਿੰਘ ਚਾਨਾ)- ਜਲੰਧਰ-ਫਗਵਾੜਾ ਹਾਈਵੇਅ ’ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ’ਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਨ.ਐਚ.ਏ.ਆਈ ਦੇ ਕਰਮਚਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਵਿਦੇਸ਼ੀ ਵਿਦਿਆਰਥੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਸੰਦੀਪ ਵਜੋਂ ਹੋਈ ਹੈ, ਜੋ ਐਨ.ਐਚ.ਏ.ਆਈ ਵਲੋਂ ਸੜਕ ਨਿਰਮਾਣ ਦੇ ਕੰਮ ‘ਚ ਤਾਇਨਾਤ ਸੀ | ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਈਸਟਵੁੱਡ, ਫਗਵਾੜਾ ਨੇੜੇ ਹਾਈਵੇਅ ‘ਤੇ ਐਨਐਚਏਆਈ ਦੇ ਕਰਮਚਾਰੀ ਸੜਕ ਨਿਰਮਾਣ ਦਾ ਕੰਮ ਕਰ ਰਹੇ ਸਨ | ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵੀ ਨੁਕਸਾਨੀ ਜਾਣ ਤੋਂ ਬਾਅਦ ਮੌਕੇ ‘ਤੇ ਰੁਕ ਗਈ | ਹਾਦਸੇ ‘ਚ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਰਾਹਗੀਰਾਂ ਵੱਲੋਂ ਹਾਦਸੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ | ਸੂਚਨਾ ਮਿਲਣ ‘ਤੇ ਫਗਵਾੜਾ ਸਦਰ ਪੁਲੀਸ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ | ਸਦਰ ਥਾਣੇ ਦੇ ਜਾਂਚ ਅਧਿਕਾਰੀ ਰੋਹਿਤ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਹਾਦਸੇ ਦੀ ਸੂਚਨਾ ਮਿਲੀ ਸੀ | ਮੌਕੇ ‘ਤੇ ਪਹੁੰਚ ਕੇ ਜਾਂਚ ਕਰਨ ਉਪਰੰਤ ਕਾਰ ਚਾਲਕ ਵਿਦੇਸ਼ੀ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ | ਬਿਆਨਾਂ ਤੇ ਜਾਂਚ ਦੇ ਆਧਾਰ ‘ਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕਰਨੀ ਯਕੀਨੀ ਬਣਾਵੇ-ਕਿਸਾਨ ਆਗੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ
Ad Position 24