06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਡਾਲਾ ਕਾਲਜ ਵਿਖੇ ਚੌਂਕੀਦਾਰ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ ਕਾਲਜ ਦੇ ਕਮਰਿਆਂ ਦੀ ਫੋਲਾ-ਫਰਾਲੀ ਕਰਕੇ ਤਕਰੀਬਨ 20 ਹਜ਼ਾਰ ਰੁਪਏ ਲੈ ਗਏ-ਚਾਰ ਲੁਟੇਰੇ ਸੀ.ਸੀ.ਟੀ.ਵੀ. ਵਿਚ ਕੈਦ

ਨਡਾਲਾ, 5 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਬੀਤੀ ਦੇਰ ਰਾਤ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਕਾਲਜ ਅੰਦਰ ਦਾਖਲ ਹੋ ਕੇ ਚੌਂਕੀਦਾਰ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਬੰਨ੍ਹ ਕੇ ਕਾਲਜ ਦੇ ਵੱਖ-ਵੱਖ ਕਮਰਿਆਂ ਦੀ ਫੋਲਾ-ਫਰਾਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੁਟੇਰੇ ਕਾਲਜ ’ਚੋਂ ਕਰੀਬ ਤਕਰੀਬਨ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਬੱਸ ਡਰਾਈਵਰ, ਕਾਲਜ ’ਚ ਬੱਸ ਲੈਣ ਲਈ ਪਹੁੰਚਿਆ | ਚੌਂਕੀਦਾਰ ਵਲੋਂ ਅੰਦਰੋਂ ਗੇਟ ਨਾ ਖੋਲ੍ਹਣ ’ਤੇ ਉਹ ਦੂਜੇ ਰਸਤੇ ਰਾਹੀਂ ਅੰਦਰ ਗਿਆ ਤਾਂ ਦੇਖਿਆ ਕਿ ਚੌਂਕੀਦਾਰ ਰਾਜੂ ਯਾਦਵ ਨੂੰ ਕਮਰੇ ’ਚ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਸਰੀਰ ’ਤੇ ਕਾਫ਼ੀ ਸੱਟਾਂ ਲੱਗੀਆਂ ਹੋਈਆਂ ਸਨ | ਦੱਸਿਆ ਗਿਆ ਕਿ ਰਾਜੂ ਯਾਦਵ ਆਪਣੇ ਪਿਤਾ ਸਮੇਤ ਕਾਲਜ ’ਚ ਸੁੱਤਾ ਹੋਇਆ ਸੀ | ਗੰਭੀਰ ਸੱਟਾਂ ਕਾਰਨ ਉਸ ਨੂੰ ਸਿਵਲ ਹਸਪਤਾਲ ਭੁਲੱਥ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਇਸ ਦੌਰਾਨ ਚੌਕੀਦਾਰ ਦਾ ਦੂਜਾ ਸਾਥੀ ਸੁਖਦੇਵ ਸਿੰਘ ਛੁੱਟੀ ‘ਤੇ ਸੀ |ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਕਮਰਿਆਂ ਦੀ ਜਾਂਚ ਕਰਨ ‘ਤੇ ਸਮਾਨ ਖਿੱਲਰਿਆ ਹੋਇਆ ਮਿਲਿਆ ਅਤੇ ਕਾਲਜ ਵਿੱਚ ਮੌਜੂਦ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਗਾਇਬ ਪਾਈ ਗਈ | ਚਾਰੋਂ ਲੁਟੇਰੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ | ਘਟਨਾ ਦੀ ਸੂਚਨਾ ਮਿਲਦੇ ਹੀ ਨਡਾਲਾ ਪੁਲਿਸ ਟੀਮ, ਫੋਰੈਂਸਿਕ ਟੀਮ ਅਤੇ ਡਾਗ ਸਕੂਐਡ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ | ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀ ਸਲਾਖ਼ਾਂ ਪਿੱਛੇ ਹੋਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਤੋਂ ਕਿਸਾਨ ਡਰਨ ਵਾਲੇ ਨਹੀਂ ਰਜਿੰਦਰ ਚੰਦੀ ਅੱਧੀ ਦਰਜਨ ਪਿੰਡਾਂ ਦੇ ਕਿਸਾਨ ਚੰਦੀ ਨਾਲ ਐਕਸੀਅਨ ਨੂੰ ਮ... ਅਗਲੀ ਖ਼ਬਰ ਵੱਖ-ਵੱਖ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾਏ...
Ad Position 24