ਵੱਖ - ਵੱਖ ਸਕੂਲਾਂ ’ਚ ਅਧਿਆਪਕ ਦਿਵਸ ਮਨਾਇਆ
ਸਫ਼ਾ 5 ਦੀ ਬਾਕੀ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ, ਅਨੁਸ਼ਾਸਨ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਅਤੇ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣ ਲਈ ਉਪਹਾਰ ਵੀ ਦਿੱਤੇ ਤੇ ਚੰਗੇ ਵਿਦਿਆਰਥੀ ਅਤੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਮਨਬੀਰ ਕੌਰ, ਸੁਖਵਿੰਦਰ ਸਿੰਘ, ਬੌਬੀ ਸਿੰਘ, ਪੁਸ਼ਕਰ ਭਾਟੀਆ, ਜਯੋਤੀ, ਨਰਿੰਦਰ ਕੌਰ, ਮਨਦੀਪ ਕੌਰ, ਰਿੰਪੀ, ਕੰਚਨ ਬਾਲਾ, ਸ਼ਿਵਾਨੀ, ਪੂਜਾ, ਪਿ੍ਆਦੀਪ, ਅੰਜਲੀ, ਕਰਮਜੀਤ ਕੌਰ ਆਦਿ ਹਾਜ਼ਰ ਸਨ | ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਭੁਲੱਥ, (ਮਨਜੀਤ ਸਿੰਘ ਰਤਨ)-ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਨਮਾਨ ਦੇਣ ਲਈ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਇੱਕ ਸਨਮਾਨ ਸਮਾਰੋਹ ਰਵਾਇਆ ਗਿਆ | ਸਮਾਰੋਹ ਦੌਰਾਨ ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਸਿੱਖਿਆ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਚੀਮਾ ਚੇਅਰਮੈਨ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਗੁਰਿੰਦਰ ਕੌਰ ਪਿ੍ੰਸੀਪਲ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਬਲਵਿੰਦਰ ਸਿੰਘ ਚੀਮਾ ਚੇਅਰਮੈਨ ਐਵਰਗ੍ਰੀਨ ਪਬਲਿਕ ਸਕੂਲ ਜਨਕ ਸਭਰਵਾਲ ਚੇਅਰਮੈਨ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਰਘਬੀਰ ਸਿੰਘ ਕੁਮਰ ਪਿ੍ੰਸੀਪਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਹਮੀਰਾ, ਗੁਰੂ ਨਾਨਕ ਪ੍ਰੇਮ ਸਰਕਲ ਸਕੂਲ ਨਡਾਲਾ ਸਮੇਤ ਹੋਰ ਪ੍ਰਮੁੱਖ ਸਿੱਖਿਆ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਸਮਾਗਮ ਵਿੱਚ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਿੱਖਿਆ ਪ੍ਰਤੀ ਨਿਸ਼ਠਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ‘ਇੱਕ ਅਧਿਆਪਕ ਸਿਰਫ਼ ਗਿਆਨ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਦਿਸ਼ਾ ਦੇ ਕੇ ਦੇਸ਼ ਦੇ ਭਵਿੱਖ ਦੀ ਨੀਂਹ ਰੱਖਦਾ ਹੈ | ਇਸ ਮੌਕੇ ਸੈਂਟਰ ਹੈੱਡ ਸੋਹਨ ਲਾਲ , ਮਾ. ਕਮਲਜੀਤ ਮੰਨਣ, ਗੌਰੀ ਸ਼ੰਕਰ, ਪਿ੍ੰਸੀਪਲ ਧਰਮਾਨੰਦ ਦਾਸ, ਪਿ੍ੰਸੀਪਲ ਕਿ੍ਸ਼ਨ ਚੰਦ, ਚੇਅਰਮੈਨ ਰਾਜਾ ਸਿੰਘ ਹਾਈ ਡਰੀਮ ਸਕੂਲ ਭੋਗਪੁਰ, ਪਿ੍ੰਸੀਪਲ ਸੁਨੀਲ ਕੁਮਾਰ ਮੀਰੀ ਪੀਰੀ ਪਬਲਿਕ ਸਕੂਲ ਭੱਠਾ, ਰਿਟਾਇਰਡ ਪਿ੍ੰਸੀਪਲ ਸਵਰਨ ਸਿੰਘ ਭਦਾਸ ਅਤੇ ਹੋਰ ਹਾਜ਼ਰ ਸਨ | ਲਾਇਨਜ਼ ਕਲੱਬ ਬੇਗੋਵਾਲ ਵਲੋਂ ਸਮਾਗਮ ਬੇਗੋਵਾਲ, (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ | ਇਸ ਅਧਿਆਪਕ ਦਿਵਸ ਵਿੱਚ ਕਲੱਬ ਵੱਲੋਂ ਹੋਣਹਾਰ ਅਧਿਆਪਕਾਂ ਹੈੱਡ ਟੀਚਰ ਰਣਜੀਤ ਸਿੰਘ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਕੌਰ, ਆਸਾ ਰਾਣੀ ਅਨੀਤਾ ਰਾਣੀ, ਸੁਖਵਿੰਦਰ ਕੌਰ ਤੇ ਮਨਪ੍ਰੀਤ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਇਹ ਦਿਹਾੜਾ 5 ਸਤੰਬਰ ਨੂੰ ਭਾਰਤ ਦੇ ਦੂਜੇ ਰਾਸ਼ਟਰਪਤੀ, ਮਹਾਨ ਸਿੱਖਿਆ ਸ਼ਾਸਤਰੀ ਅਤੇ ਦਾਰਸ਼ਨਿਕ ਡਾ.
ਹ
ਹਾਦਸਾਗ੍ਰਸਤ ਹੋਇਆ ਵਾਹਨ | ਤਸਵੀਰ: ਚਾਨਾ
06-09-2026
ਸਫ਼ਾ 5 ਦੀ ਬਾਕੀ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ, ਅਨੁਸ਼ਾਸਨ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਅਤੇ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣ ਲਈ ਉਪਹਾਰ ਵੀ ਦਿੱਤੇ ਤੇ ਚੰਗੇ ਵਿਦਿਆਰਥੀ ਅਤੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਮਨਬੀਰ ਕੌਰ, ਸੁਖਵਿੰਦਰ ਸਿੰਘ, ਬੌਬੀ ਸਿੰਘ, ਪੁਸ਼ਕਰ ਭਾਟੀਆ, ਜਯੋਤੀ, ਨਰਿੰਦਰ ਕੌਰ, ਮਨਦੀਪ ਕੌਰ, ਰਿੰਪੀ, ਕੰਚਨ ਬਾਲਾ, ਸ਼ਿਵਾਨੀ, ਪੂਜਾ, ਪਿ੍ਆਦੀਪ, ਅੰਜਲੀ, ਕਰਮਜੀਤ ਕੌਰ ਆਦਿ ਹਾਜ਼ਰ ਸਨ | ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਭੁਲੱਥ, (ਮਨਜੀਤ ਸਿੰਘ ਰਤਨ)-ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਨਮਾਨ ਦੇਣ ਲਈ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਇੱਕ ਸਨਮਾਨ ਸਮਾਰੋਹ ਰਵਾਇਆ ਗਿਆ | ਸਮਾਰੋਹ ਦੌਰਾਨ ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਸਿੱਖਿਆ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਚੀਮਾ ਚੇਅਰਮੈਨ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਗੁਰਿੰਦਰ ਕੌਰ ਪਿ੍ੰਸੀਪਲ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਬਲਵਿੰਦਰ ਸਿੰਘ ਚੀਮਾ ਚੇਅਰਮੈਨ ਐਵਰਗ੍ਰੀਨ ਪਬਲਿਕ ਸਕੂਲ ਜਨਕ ਸਭਰਵਾਲ ਚੇਅਰਮੈਨ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਰਘਬੀਰ ਸਿੰਘ ਕੁਮਰ ਪਿ੍ੰਸੀਪਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਹਮੀਰਾ, ਗੁਰੂ ਨਾਨਕ ਪ੍ਰੇਮ ਸਰਕਲ ਸਕੂਲ ਨਡਾਲਾ ਸਮੇਤ ਹੋਰ ਪ੍ਰਮੁੱਖ ਸਿੱਖਿਆ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਸਮਾਗਮ ਵਿੱਚ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਿੱਖਿਆ ਪ੍ਰਤੀ ਨਿਸ਼ਠਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ‘ਇੱਕ ਅਧਿਆਪਕ ਸਿਰਫ਼ ਗਿਆਨ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਦਿਸ਼ਾ ਦੇ ਕੇ ਦੇਸ਼ ਦੇ ਭਵਿੱਖ ਦੀ ਨੀਂਹ ਰੱਖਦਾ ਹੈ | ਇਸ ਮੌਕੇ ਸੈਂਟਰ ਹੈੱਡ ਸੋਹਨ ਲਾਲ , ਮਾ. ਕਮਲਜੀਤ ਮੰਨਣ, ਗੌਰੀ ਸ਼ੰਕਰ, ਪਿ੍ੰਸੀਪਲ ਧਰਮਾਨੰਦ ਦਾਸ, ਪਿ੍ੰਸੀਪਲ ਕਿ੍ਸ਼ਨ ਚੰਦ, ਚੇਅਰਮੈਨ ਰਾਜਾ ਸਿੰਘ ਹਾਈ ਡਰੀਮ ਸਕੂਲ ਭੋਗਪੁਰ, ਪਿ੍ੰਸੀਪਲ ਸੁਨੀਲ ਕੁਮਾਰ ਮੀਰੀ ਪੀਰੀ ਪਬਲਿਕ ਸਕੂਲ ਭੱਠਾ, ਰਿਟਾਇਰਡ ਪਿ੍ੰਸੀਪਲ ਸਵਰਨ ਸਿੰਘ ਭਦਾਸ ਅਤੇ ਹੋਰ ਹਾਜ਼ਰ ਸਨ | ਲਾਇਨਜ਼ ਕਲੱਬ ਬੇਗੋਵਾਲ ਵਲੋਂ ਸਮਾਗਮ ਬੇਗੋਵਾਲ, (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ | ਇਸ ਅਧਿਆਪਕ ਦਿਵਸ ਵਿੱਚ ਕਲੱਬ ਵੱਲੋਂ ਹੋਣਹਾਰ ਅਧਿਆਪਕਾਂ ਹੈੱਡ ਟੀਚਰ ਰਣਜੀਤ ਸਿੰਘ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਕੌਰ, ਆਸਾ ਰਾਣੀ ਅਨੀਤਾ ਰਾਣੀ, ਸੁਖਵਿੰਦਰ ਕੌਰ ਤੇ ਮਨਪ੍ਰੀਤ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਇਹ ਦਿਹਾੜਾ 5 ਸਤੰਬਰ ਨੂੰ ਭਾਰਤ ਦੇ ਦੂਜੇ ਰਾਸ਼ਟਰਪਤੀ, ਮਹਾਨ ਸਿੱਖਿਆ ਸ਼ਾਸਤਰੀ ਅਤੇ ਦਾਰਸ਼ਨਿਕ ਡਾ. ਸਰਵਪੱਲੀ ਰਾਧਾਕਿ੍ਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ | ਇਹ ਦਿਨ ਸਾਡੇ ਜੀਵਨ ਵਿੱਚ ਅਧਿਆਪਕਾਂ ਦੇ ਯੋਗਦਾਨ, ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਮਰਪਣ ਦਾ ਧੰਨਵਾਦ ਕਰਨ ਦਾ ਦਿਨ ਹੈ | ਉਹਨਾਂ ਕਿਹਾ ਕਿ ਸਾਡੇ ਸਮਾਜ ਵਿੱਚ ਗੁਰੂ ਨੂੰ ਉੱਚਾ ਦਰਜਾ ਦਿੱਤਾ ਗਿਆ ਹੈ | ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਚੰਗੇ ਸੰਸਕਾਰ ਅਤੇ ਚਰਿੱਤਰ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਅਧਿਆਪਕਾਂ ਨੂੰ ਸਮਾਜ ਅਤੇ ਰਾਸ਼ਟਰ ਦਾ ਨਿਰਮਾਤਾ ਕਿਹਾ ਜਾਂਦਾ ਹੈ, ਕਿਉਂਕਿ ਉਹ ਬੱਚਿਆਂ ਦੇ ਭਵਿੱਖ ਨੂੰ ਤਰਾਸ਼ ਕੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ | ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਆਪਣੇ ਅਧਿਆਪਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਉਹਨਾਂ ਦੇ ਦੱਸੇ ਰਸਤੇ ਤੇ ਚੱਲ ਕੇ ਕਾਮਯਾਬ ਹੋਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ, ਕੌਂਸਲਰ ਰਾਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ, ਸਰਦਾਰੀ ਲਾਲ, ਸੁਖਵਿੰਦਰ ਸਿੰਘ ਪ੍ਰੇਮ, ਸੰਗਤ ਸਿੰਘ ਸੁਦਾਮਾ, ਹਰਵਿੰਦਰ ਸਿੰਘ ਬਾਵਾ, ਅਮਰਜੋਤ ਸਿੰਘ ਜੱਜ, ਸਰਬਜੀਤ ਸਿੰਘ ਬਬਲਾ, ਅੰਮਿ੍ਤਪਾਲ ਸਿੰਘ ਬਾਜਵਾ, ਸੰਦੀਪ ਸਿੰਘ ਸੁਦਾਮਾ ਆਦਿ ਹਾਜ਼ਰ ਸਨ | ਗੁਰੂ ਨਾਨਕ ਖਾਲਸਾ ਕਾਲਜ ਵਿੱਚ ਅਧਿਆਪਕ ਦਿਵਸ ਮਨਾਇਆ ਸੁਲਤਾਨਪੁਰ ਲੋਧੀ, (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ |ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਕਾਮਰਸ ,ਕੰਪਿਊਟਰ, ਆਰਟਸ ਵਿਭਾਗ ਅਤੇ ਲੜਕੀਆਂ ਵਿੰਗ ਵੱਲੋਂ ਅਧਿਆਪਕਾਂ ਦੇ ਸਨਮਾਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਵੀ ਕੀਤਾ ਗਿਆ | ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਉੱਪਰ ਚਾਨਣਾ ਪਾਇਆ |ਇਸ ਦੌਰਾਨ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਧਿਆਪਕ ਦਿਵਸ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕਿ੍ਸ਼ਨ ਦੇ ਜਨਮ ਦਿਵਸ ਨੂੰ ਸਮਰਪਿਤ ਕਰਦੇ ਹਾਂ | ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਦਾ ਹੀ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਅਧਿਆਪਕਾਂ ਦਾ ਉਨ੍ਹਾਂ ਦੇ ਜੀਵਨ ਵਿੱਚ ਅੱਗੇ ਵਧਣ ਲਈ ਬਹੁਤ ਵੱਡਾ ਯੋਗਦਾਨ ਹੁੰਦਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ ਜਸਬੀਰ ਕੌਰ ਨੇ ਕਾਲਜ ਦੇ ਸਮੂਹ ਅਧਿਆਪਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖ਼ੁਸ਼ੀ ਮਹਿਸੂਸ ਕਰਦਾ ਹੈ | ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ.ਸਵਰਨ ਸਿੰਘ ਤੇ ਸਕੱਤਰ ਗੁਰਪ੍ਰੀਤ ਕੌਰ, ਮੈਂਬਰ ਐਸ.ਜੀ.ਪੀ.ਸੀ., ਇੰਜ. ਹਰਨਿਆਮਤ ਕੌਰ,ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਨੇ ਕਾਲਜ ਦੇ ਸਮੂਹ ਅਧਿਆਪਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਡਾ. ਮਨੀ ਛਾਬੜਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ,ਪ੍ਰੋ. ਜੁਗਰਾਜ ਸਿੰਘ, ਪ੍ਰੋ. ਸ਼ਿਲਪਾ , ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਦੀਸ਼ ਕੌਰ,ਪ੍ਰੋ. ਹਰਪ੍ਰੀਤ ਸਿੰਘ, ,ਪ੍ਰੋ. ਰਮਨ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਨਿਵਿਆ ਸ਼ਰਮਾ, ਪ੍ਰੋ.ਕੁਲਵਿੰਦਰ ਕੌਰ,ਪ੍ਰੋ. ਹਰਜਾਪ ਸਿੰਘ, ਪ੍ਰੋ .ਅਮਨਦੀਪ ਕੌਰ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਰਮਨਪ੍ਰੀਤ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਪ੍ਰਵੀਨ ਕੌਰ,ਪ੍ਰੋ. ਹਰਿੰਦਰ ਕੌਰ,ਸ਼ਰਨਜੀਤ ਕੌਰ, ਰਮਵੀਰ ਸਿੰਘ, ਸ੍ਰੀਮਤੀ ਰਾਜਕੁਮਾਰੀ ਆਦਿ ਸਟਾਫ਼ ਮੈਂਬਰ ਸ਼ਾਮਿਲ ਸਨ | ਅਧਿਆਪਕ ਦਿਵਸ ਸੰਬੰਧੀ ਸਮਾਗਮ ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਦਾ ਸਕੂਲ ਸਟਾਫ਼ ਮੈਂਬਰਾਂ ਨੇ ਸਵਾਗਤ ਕੀਤਾ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ ਤੋਂ ਇਲਾਵਾ ਅਧਿਆਪਕ ਵਲੋਂ ਵਿਦਿਆਰਥੀਆਂ ਦੇ ਜੀਵਨ ਵਿਚ ਨਿਭਾਏ ਜਾਂਦੇ ਵੱਖ-ਵੱਖ ਕਿਰਦਾਰਾਂ ਬਾਰੇ ਪੇਸ਼ਕਾਰੀਆਂ ਦਿੱਤੀਆਂ | ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਅਧਿਆਪਕ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਸਕੂਲ ਦੇ ਅਧਿਆਪਕਾਂ ਦੀਆਂ ਵੱਖ-ਵੱਖ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਜਿਸ ਵਿਚ ਅਧਿਆਪਕਾਂ ਨੇ ਉਤਸ਼ਾਹ ਭਾਲ ਲਿਆ | ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਸਾਕਸ਼ੀ ਚੋਪੜਾ ਨੇ ਸਕੂਲ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਵਿਦਿਆਰਥੀਆਂ ਲਈ ਰੋਲ ਮਾਡਲ ਬਣੇ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |