ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ
ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਪੀ.ਟੀ.ਆਈ. ਅਧਿਆਪਕ ਕਮਲੇਸ਼ ਕੌਰ ਦਾ ਸਨਮਾਨ
ਖਲਵਾੜਾ, 6 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਖਲਵਾੜਾ ਦੀ ਪੀ. ਟੀ.
ਖਲਵਾੜਾ, 6 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਖਲਵਾੜਾ ਦੀ ਪੀ.ਟੀ.ਆਈ. ਅਧਿਆਪਕ ਕਮਲੇਸ਼ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮੁੱਖ ਅਧਿਆਪਕ ਸਤੀਸ਼ ਕੁਮਾਰ, ਮਾਸਟਰ ਹਰਸਿਮਰਨ ਸਿੰਘ ਅਤੇ ਮਾਸਟਰ ਗਿਆਨ ਚੰਦ ਨਈਅਰ ਨੇ ਅਧਿਆਪਕ ਦਿਵਸ ਦੇ ਸਬੰਧ ਵਿਚ ਬੋਲਦਿਆਂ ਕਿਹਾ ਕਿ ਸਾਡੇ ਪ੍ਰੇਰਨਾਦਾਇਕ ਅਧਿਆਪਕ ਅਜਿਹੇ ਬੀਜ ਬੀਜਦੇ ਹਨ ਜੋ ਸਦਾ ਵਧਦੇ-ਫੁੱਲਦੇ ਰਹਿੰਦੇ ਹਨ ਹਰ ਰੋਜ਼ ਸਾਨੂੰ ਸੇਧ ਦੇਣ, ਪ੍ਰੇਰਿਤ ਕਰਨ ਅਤੇ ਸਾਡੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ, ਵਿਦਿਆਰਥੀਆਂ ਦੇ ਮਨਾਂ ਨੂੰ ਘੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਤਤਪਰ ਰਹਿੰਦੇ ਹਨ | ਇਸ ਮੌਕੇ ਜਥੇਬੰਦੀ ਵਲੋਂ ਮੈਡਮ ਕਮਲੇਸ਼ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼, ਜਥੇਬੰਦੀ ਦੇ ਅਹੁਦੇਦਾਰ ਅਤੇ ਵਿਦਿਆਰਥੀ ਹਾਜ਼ਰ ਸਨ |