07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 6 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅਧਿਆਪਕ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕਪੂਰਥਲਾ, 6 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅਧਿਆਪਕ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਰਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਤਿਕਾਰ ਵਿਚ ਗੀਤ, ਨਾਚ, ਭਾਸ਼ਣ, ਲਘੂ ਨਾਟਕ, ਕਵਿਤਾਵਾਂ ਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ | ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਰਮ ਆਨੰਦ, ਡਾ. ਅਰਵਿੰਦਰ ਸਿੰਘ ਸੇਖੋਂ ਤੇ ਡਾ. ਦੀਪਕ ਅਰੋੜਾ ਨੇ ਸਕੂਲ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਅਧਿਆਪਕਾਂ ਦੀ ਹੌਸਲਾ ਅਫਜਾਈ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਆਪਕਾਂ ਦੇ ਮਾਰਗ ਦਰਸ਼ਨ ਤੇ ਉਨ੍ਹਾਂ ਵਲੋਂ ਦਿੱਤੇ ਜਾ ਰਹੇ ਯੋਗਦਾਨ ਦਾ ਸਤਿਕਾਰ ਕਰਨ | ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਦਾ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਵੀ ਰੱਖਦਾ ਹੈ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਕੋਆਰਡੀਨੇਟਰ ਲਵਲੀਨ ਕੌਰ ਤੇ ਬਬਿਤਾ ਠਾਕੁਰ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਕਿਰਤੀਆਂ ਦੀਆਂ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਅਗਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਅਧਿਆਪਕ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਹਰ ਵਿਦਿਆਰਥੀ ਨੂੰ ਆਪਣੇ ਅਧਿਆਪਕਾਂ ਦਾ ਦ...
Ad Position 24