07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਅਧਿਆਪਕ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਸ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ | ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ ਅਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਦੱਸਿਆ ਕਿ 16 ਅਤੇ 17 ਸਤੰਬਰ ਨੂੰ ਵਿਆਹ ਪੁਰਬ ਦੀ ਯਾਦ ਵਿਚ ਵਿਸ਼ਾਲ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਇਤਿਹਾਸਕ ਮੌਕੇ ‘ਤੇ ਵੱਡੀ ਗਿਣਤੀ ਵਿਚ ਸੰਗਤ ਦੇ ਸੁਲਤਾਨਪੁਰ ਲੋਧੀ ਪਹੁੰਚਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਹੈ ਅਤੇ ਇਸ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਸੰਗਤ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ | ਇਸ ਲਈ ਧਾਰਮਿਕ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਾਂ ਨੰਗ ਸਮੇਂ ਸਿਰ ਮੁਕੰਮਲ ਕੀਤਾ ਜਾ ਰਿਹਾ ਹੈ | ਐਸਜੀਪੀਸੀ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਪੁਖ਼ਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਿਆਹ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਨੂੰ ਦੇਖਦਿਆਂ ਟ੍ਰੈਫਿਕ ਵਿਵਸਥਾ, ਪਾਰਕਿੰਗ, ਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਪੁਲਿਸ ਪ੍ਰਸ਼ਾਸਨ ਨੂੰ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਜ਼ਰੂਰਤ ਅਨੁਸਾਰ ਰੂਟਾਂ ਨੂੰ ਵਨ-ਵੇ ਕਰਨ ਅਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ ਗਈ| ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹਰ ਸਾਲ ਅਲੌਕਿਕ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ | ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਬਾਬਾ ਬਕਾਲਾ ਸਾਹਿਬ ਦੇ ਰਸਤੇ ਰਾਤ ਸਮੇਂ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਵਿਸ਼ਰਾਮ ਕਰਦਾ ਹੈ | ਵਿਆਹ ਪੁਰਬ ਵਾਲੇ ਦਿਨ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੁੰਦੀ ਹੈ, ਜੋ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪਹੁੰਚਦਾ ਹੈ | ਇਸ ਮੌਕੇ ਬਾਬਾ ਜਸਪਾਲ ਸਿੰਘ ਨੀਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ, ਰਾਜਾ ਗੁਰਪ੍ਰੀਤ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਹੈੱਡ ਗ੍ਰੰਥੀ ਹਰਜਿੰਦਰ ਸਿੰਘ, ਜਗਜੀਤ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਾਉਲੀ ਸਾਹਿਬ ਡੱਲਾ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਭਾਈ ਚੈਂਚਲ ਸਿੰਘ ਆਹਲੀ, ਗੁਰੂ ਤੇਗ ਬਹਾਦਰ ਨੌਜਵਾਨ ਸਭਾ ਦੇ ਪ੍ਰਧਾਨ ਜਸਕਰਨ ਬੀਰ ਸਿੰਘ ਗੋਲਡੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ੍ਰੀ ਗਣੇਸ਼ ਪੂਜਾ ਉਤਸਵ ਅਗਲੀ ਖ਼ਬਰ ਲੋੜਵੰਦ ਕਿਰਤੀਆਂ ਦੀਆਂ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ
Ad Position 24