10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜਥਾ ਕਿਸਾਨੀ ਮੋਰਚੇ ’ਚ ਹਿੱਸਾ ਲੈਣ ਲਈ ਭੁਲੱਥ ਤੋਂ ਰਵਾਨਾ

ਭੁਲੱਥ, 6 ਸਤੰਬਰ (ਮਨਜੀਤ ਸਿੰਘ ਰਤਨ)-ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਕਿਸਾਨੀ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਜਥੇ ਦੀ ਰਵਾਨਗੀ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਨਾਲ ਜੁੜੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਸਰਕਾਰਾਂ ‘ਤੇ ਦਬਾਅ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮਹਿੰਦਰ ਸਿੰਘ ਸਾਬਕਾ ਸਰਪੰਚ, ਕਮਲਜੀਤ ਸਿੰਘ ਮੱਲੀ, ਝਿਰਮਲ ਸਿੰਘ, ਪਰਮਜੀਤ ਸਿੰਘ ਬਾਗੜੀਆਂ, ਕੁਲਦੀਪ ਸਿੰਘ, ਰਸ਼ਪਾਲ ਸਿੰਘ , ਕਾਬਲ ਸਿੰਘ ਢਿੱਲੋਂ, ਕੁਲਵੰਤ ਸਿੰਘ, ਨਰਿੰਦਰ ਸਿੰਘ, ਬਲਵੀਰ ਸਿੰਘ ਮੱਲੀ, ਕਸ਼ਮੀਰ ਸਿੰਘ ਨਾਗਰਾ, ਮੁਖ਼ਤਿਆਰ ਸਿੰਘ ਥਿੰਦ, ਕੁਲਵੰਤ ਸਿੰਘ, ਅਜੀਤ ਸਿੰਘ ਜੈਦ, ਉਮਰਾਓ ਸਿੰਘ ਬਾਗੜੀਆ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜੀਵਨ ਸਿੱਖ ਕੌਮ ਲਈ ਸਿਦਕ ਅਤੇ ਸੇਵਾ ਦੀ ਪ੍ਰੇਰਨਾ ਦਾ ਸਰੋਤ: ਈਦਾ, ਭੌਰ ਅਗਲੀ ਖ਼ਬਰ ਚਿਕਨ ਕਾਰਨਰ ’ਚ ਗਾਲੀ ਗਲੋਚ ਕਰਨ ਸੰਬੰਧੀ ਕੇਸ ਦਰਜ
Ad Position 24