20 ਗ੍ਰਾਮ ਹੈਰੋਇਨ ਤੇ ਸਾਢੇ 5 ਲੱਖ ਰੁਪਏ ਡਰੱਗ ਮਨੀ ਸਮੇਤ 2 ਵਿਅਕਤੀ ਗਿ੍ਫ਼ਤਾਰ
ਕਪੂਰਥਲਾ, 7 ਸਤੰਬਰ (ਸਡਾਨਾ)-ਸੀ. ਆਈ.
ਕਪੂਰਥਲਾ, 7 ਸਤੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਹੈਰੋਇਨ ਤੇ ਡਰੱਗ ਸਨੀ ਸਮੇਤ 2 ਕਾਰ ਸਵਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ. ਬਲਦੇਵ ਸਿੰਘ ਨੇ ਗਸ਼ਤ ਦੌਰਾਨ ਪਿੰਡ ਦੀਪੇਵਾਲ ਨੇੜੇ ਇਕ ਕਾਰ ਸਵਾਰ ਦੋ ਕਥਿਤ ਦੋਸ਼ੀਆਂ ਆਕਾਸ਼ਦੀਪ ਸਿੰਘ ਤੇ ਅਜੈ ਕੁਮਾਰ ਵਾਸੀਆਨ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 20 ਗ੍ਰਾਮ ਹੈਰੋਇਨ ਤੇ 5 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ | ਉਕਤ ਵਿਅਕਤੀਆਂ ਵਿਰੁੱਧ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ ਤੇ ਰਿਮਾਂਡ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖ਼ੁਲਾਸੇ ਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ |