08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 5 ਸਤੰਬਰ (ਥਿੰਦ)-1984 ਵਿਚ ਦਿੱਲੀ ਵਿਖੇ ਸਿਆਸੀ ਸ਼ਹਿ ਤੇ ਸਿੱਖਾਂ ਦੇ ਹੋਏ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਂਟੀ ਡਰੱਗ ਕਲੱਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਬਿਨਾ ਦੇਰੀ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਨਾਲ ਪੀੜਤਾਂ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਉਨ੍ਹਾਂ ਨਾਲ ਐਂਟੀ ਕਲੱਬ ਦੇ ਅਹੁਦੇਦਾਰਾਂ ਅਤੇ ਨਿਹੰਗ ਸਿੰਘ ਸੰਪਰਦਾਵਾਂ-ਦਲਾਂ ਦੇ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਸੱਜਣ ਕੁਮਾਰ ਨੂੰ ਬਹੁਤ ਪਹਿਲਾਂ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ |ਇਸ ਮੌਕੇ ਨਿਹੰਗ ਸਿੰਘ ਸੰਪਰਦਾਵਾਂ-ਦਲਾਂ ਦੇ ਆਗੂ ਬਾਬਾ ਭਾਗ ਸਿੰਘ, ਬਾਬਾ ਕਰਮਜੀਤ ਸਿੰਘ, ਡਾ. ਗਗਨਦੀਪ ਸਿੰਘ ਚੇਅਰਮੈਨ ਐਂਟੀ ਡਰੱਗ ਕਲੱਬ ਦੋਆਬਾ, ਨਵਪ੍ਰੀਤ ਸਿੰਘ ਐਮ.

Ad Position 21
repet_subhas-goyals [Copy P29]
ਰੋਸ ਪ੍ਰਦਰਸ਼ਨ ਕਰਨ ਸਮੇਂ ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਤੇ ਨਾਲ ਬਾਬਾ ਭਾਗ ਸਿੰਘ, ਬਾਬਾ ਕਰਮਜੀਤ ਸਿੰਘ, ਨਵਪ੍ਰੀਤ ਸਿੰਘ ਐਮ.ਡੀ., ਗੁਰਪ੍ਰੀਤ ਸਿੰਘ ਸੋਨਾ ਆਦਿ ਹੋਰ ਆਗੂ | ਤਸਵੀਰ. ਲਾਡੀ ਸਟੂਡੀਓ 08-09-2026
ਸੁਲਤਾਨਪੁਰ ਲੋਧੀ, 5 ਸਤੰਬਰ (ਥਿੰਦ)-1984 ਵਿਚ ਦਿੱਲੀ ਵਿਖੇ ਸਿਆਸੀ ਸ਼ਹਿ ਤੇ ਸਿੱਖਾਂ ਦੇ ਹੋਏ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਂਟੀ ਡਰੱਗ ਕਲੱਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਬਿਨਾ ਦੇਰੀ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਨਾਲ ਪੀੜਤਾਂ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਉਨ੍ਹਾਂ ਨਾਲ ਐਂਟੀ ਕਲੱਬ ਦੇ ਅਹੁਦੇਦਾਰਾਂ ਅਤੇ ਨਿਹੰਗ ਸਿੰਘ ਸੰਪਰਦਾਵਾਂ-ਦਲਾਂ ਦੇ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਸੱਜਣ ਕੁਮਾਰ ਨੂੰ ਬਹੁਤ ਪਹਿਲਾਂ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ |ਇਸ ਮੌਕੇ ਨਿਹੰਗ ਸਿੰਘ ਸੰਪਰਦਾਵਾਂ-ਦਲਾਂ ਦੇ ਆਗੂ ਬਾਬਾ ਭਾਗ ਸਿੰਘ, ਬਾਬਾ ਕਰਮਜੀਤ ਸਿੰਘ, ਡਾ. ਗਗਨਦੀਪ ਸਿੰਘ ਚੇਅਰਮੈਨ ਐਂਟੀ ਡਰੱਗ ਕਲੱਬ ਦੋਆਬਾ, ਨਵਪ੍ਰੀਤ ਸਿੰਘ ਐਮ.ਡੀ., ਗੁਰਪ੍ਰੀਤ ਸਿੰਘ ਸੋਨਾ, ਭੁਪਿੰਦਰ ਸਿੰਘ, ਜਗਦੀਪ ਸਿੰਘ ਅਤੇ ਰਮਨ ਸਾਹੀ ਆਦਿ ਨੇ ਰੋਸ ਪ੍ਰਦਰਸ਼ਨ ਵੀ ਕੀਤਾ | ਪੀੜਤ ਪਰਿਵਾਰਾਂ ਦੇ ਦਰਦ ਦਾ ਜ਼ਿਕਰ ਕਰਦੇ ਹੋਏ ਡਾ. ਗਗਨਦੀਪ ਸਿੰਘ, ਚੇਅਰਮੈਨ ਐਂਟੀ ਡਰੱਗ ਕਲੱਬ ਦੋਆਬਾ ਨੇ ਕਿਹਾ ਕਿ ਸੱਜਣ ਕੁਮਾਰ ਦਾ ਨਾਮ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਮਾਮਲਿਆਂ ਵਿਚ ਚਰਚਾ ਵਿਚ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਉਸ ਦੌਰਾਨ ਆਪਣੇ ਪਰਿਵਾਰਕ ਮੈਂਬਰ ਗੁਆਏ, ਉਨ੍ਹਾਂ ਦੇ ਮਨਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੇ ਦਰਦ ਅਤੇ ਇਨਸਾਫ਼ ਦੀ ਉਡੀਕ ਨੂੰ ਸਮਝਣ ਦੀ ਲੋੜ ਹੈ | ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਦਿੱਲੀ ਦੰਗਿਆਂ ਦੇ ਕੁੱਝ ਦੋਸ਼ੀਆਂ ਖ਼ਿਲਾਫ਼ ਹੋਈ ਕਾਨੂੰਨੀ ਕਾਰਵਾਈ ਨਾਲ ਪੀੜਤ ਪਰਿਵਾਰਾਂ ਲਈ ਕੁੱਝ ਤਸੱਲੀ ਤਾਂ ਹੋਈ ਹੈ | ਪਰ 1984 ਦੇ ਦੰਗਿਆਂ ਨਾਲ ਜੁੜੇ ਸਾਰੇ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲ ਸਕਿਆ | ਜਦਕਿ ਅਜਿਹੇ ਮਾਮਲਿਆਂ ਵਿਚ ਕਾਨੂੰਨੀ ਪ੍ਰਕਿਰਿਆ ਰਾਹੀਂ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਡਾਕਟਰ ਗਗਨਦੀਪ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਭੁੱਲਣਾ ਨਹੀਂ ਚਾਹੀਦਾ ਅਤੇ ਪੀੜਤ ਪਰਿਵਾਰਾਂ ਦੇ ਦਰਦ, ਹੱਕਾਂ ਅਤੇ ਨਿਆਂ ਦੀ ਮੰਗ ਨੂੰ ਸਮਾਜ ਅਤੇ ਸਰਕਾਰਾਂ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਧੱਕੇਸ਼ਾਹੀ ਕਰਨ ਵਾਲੇ ਅਨਸਰਾਂ ਵਿਰੁੱਧ ਆਉਣ ਵਾਲੇ ਸਮੇਂ ਵਿਚ ਵੀ ਆਵਾਜ਼ ਉਠਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਐਸ.ਆਈ.ਆਰ. ਦੌਰਾਨ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬਾਂਸਲ
Ad Position 24