08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਬਡਿਆਲ ਦੀ ਸਾਬਕਾ ਸਰਪੰਚ ਆਪਣੇ ਪੁੱਤਰ ਤੇ 20 ਹੋਰ ਪਰਿਵਾਰਾਂ ਨਾਲ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ

ਕਪੂਰਥਲਾ, 7 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅੱਜ ਹਲਕਾ ਕਪੂਰਥਲਾ ਵਿਚ ਉਸ ਸਮੇਂ ਬੱਲ ਮਿਲਿਆ ਜਦੋਂ ਅਕਾਲੀ ਆਗੂ ਹਰਿੰਦਰ ਸਿੰਘ ਬਡਿਆਲ ਦੇ ਪ੍ਰੇਰਨਾ ਨਾਲ ਪਿੰਡ ਬਡਿਆਲ ਦੀ ਸਾਬਕਾ ਸਰਪੰਚ ਬੀਬੀ ਲਖਵਿੰਦਰ ਕੌਰ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਦੀਪਾ ਕਾਂਗਰਸ ਨਾਲ ਸਬੰਧਿਤ 20 ਹੋਰ ਪਰਿਵਾਰਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਇਸ ਸਬੰਧ ਵਿਚ ਪਿੰਡ ਬਡਿਆਲ ਵਿਚ ਹੋਏ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅੱਜ ਹਲਕਾ ਕਪੂਰਥਲਾ ਵਿਚ ਉਸ ਸਮੇਂ ਬੱਲ ਮਿਲਿਆ ਜਦੋਂ ਅਕਾਲੀ ਆਗੂ ਹਰਿੰਦਰ ਸਿੰਘ ਬਡਿਆਲ ਦੇ ਪ੍ਰੇਰਨਾ ਨਾਲ ਪਿੰਡ ਬਡਿਆਲ ਦੀ ਸਾਬਕਾ ਸਰਪੰਚ ਬੀਬੀ ਲਖਵਿੰਦਰ ਕੌਰ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਦੀਪਾ ਕਾਂਗਰਸ ਨਾਲ ਸਬੰਧਿਤ 20 ਹੋਰ ਪਰਿਵਾਰਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਇਸ ਸਬੰਧ ਵਿਚ ਪਿੰਡ ਬਡਿਆਲ ਵਿਚ ਹੋਏ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਾਰ ਦੇ ਸਮੇਂ ਕੀਤੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਐਚ.ਐਸ. ਵਾਲੀਆ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਆਪਣੇ 5 ਵਰਿ੍ਹਆਂ ਦੇ ਰਾਜ ਦੌਰਾਨ ਪੂਰੇ ਕਰਨ ਵਿਚ ਨਕਾਮ ਰਹੇ ਹਨ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਵਿਚ ਇੱਕਜੁੱਟ ਹੋਣ ਤਾਂ ਜੋ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਧਿਰਾਂ ਨੂੰ ਪਛਾੜ ਕੇ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਸਮਾਗਮ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਰਾਜ ਵਿਚ ਵਿਕਾਸ ਕਾਰਜਾਂ ਵਿਚ ਆਈ ਖੜੋਤ ਨੂੰ ਦੂਰ ਕਰਕੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਅਧੂਰੇ ਕੰਮ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਲੋਕਾਂ ਨੇ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਲਿਆ ਹੈ | ਉਨ੍ਹਾਂ ਪਾਰਟ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਗਿਲੇ ਸ਼ਿਕਵੇ ਭੁਲਾਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ | ਇਸ ਮੌਕੇ ਅਕਾਲੀ ਦਲ ਦੇ ਸਰਕਲ ਜਥੇਦਾਰ ਇੰਦਰਜੀਤ ਸਿੰਘ ਮੰਨਣ, ਸਰਕਲ ਜਥੇਦਾਰ ਜਰਨੈਲ ਸਿੰਘ ਨੱਥੂਚਾਹਲ, ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਕਪੂਰਥਲਾ ਦੇ ਪ੍ਰਧਾਨ ਤੇ ਪਿੰਡ ਖਾਨੋਵਾਲ ਦੇ ਸਰਪੰਚ ਹਰਜਿੰਦਰ ਸਿੰਘ ਖਾਨੋਵਾਲ, ਜ਼ਿਲ੍ਹੇ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਚੱਠਾ, ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਗੁਰਮੇਲ ਸਿੰਘ ਗੋਪੀ, ਯੂਥ ਆਗੂ ਤੀਰਥ ਸਿੰਘ ਕਾਲਾ ਸੰਘਿਆਂ ਤੋਂ ਇਲਾਵਾ ਪਾਰਟੀ ਦੇ ਹੋਰ ਕਈ ਪ੍ਰਮੁੱਖ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਵਿੰਦਰ ਸਿੰਘ ਸਾਬੀ ਕਾਂਗਰਸ ਬੀ.ਸੀ. ਸੈੱਲ ਦੇ ਸਰਕਲ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਆਈ.ਕੇ.ਜੀ. ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਵਿਦਿਆਰਥੀ ਪਲੇਸਮੈਂਟ ਤੇ ਅਲੂਮਨੀ ਪੋਰਟਲ ਦੀ ਸ਼ੁਰੂਆਤ
Ad Position 24