08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਕਪੂਰਥਲਾ, 7 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੀ ਡਾਇਰੈਕਟਰ ਸਮਿ੍ਤੀ ਬਾਵਾ ਤੇ ਸਕੂਲ ਦੀ ਪਿ੍ੰਸੀਪਲ ਡਾ. ਏਕਤਾ ਧਵਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਅਧਿਆਪਕਾਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਉਪਰੰਤ ਉਨ੍ਹਾਂ ਦੇ ਮਨੋਰੰਜਨ ਲਈ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਸਮਿ੍ਤੀ ਬਾਵਾ ਤੇ ਡਾ. ਏਕਤਾ ਧਵਨ ਨੇ ਸਕੂਲ ਦੇ ਹੋਣਹਾਰ ਅਧਿਆਪਕਾਂ ਨੂੰ ਸਨਮਾਨ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਸਿਆਣਪ, ਅਤੁੱਟ ਵਚਨਬੱਤਾ ਤੇ ਵਿਦਿਆਰਥੀ ਮਨਾ ਨੂੰ ਨਵਾਂ ਅਕਾਰ ਦਿੰਦੀ ਹੈ ਤੇ ਉਨ੍ਹਾਂ ਨੂੰ ਅਰਥਪੂਰਨ ਸੰਭਾਵਨਾ ਵੱਲ ਪ੍ਰੇਰਿਤ ਕਰਦੀ ਹੈ | ਪਿ੍ੰਸੀਪਲ ਡਾ. ਏਕਤਾ ਧਵਨ ਨੇ ਸਕੂਲ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਤੇ ਚੰਗੇ ਮੁੱਲਾਂ ਦੀਆਂ ਭਾਵਨਾਵਾਂ ਪੈਦਾ ਕਰਨ ਤੇ ਸਕੂਲ ਦੇ ਜੀਵਨ ਤੋਂ ਲੈ ਕੇ ਜੀਵਨ ਦੇ ਸਫ਼ਰ ਤੱਕ ਉਨ੍ਹਾਂ ਨੂੰ ਸਹੀ ਉਦੇਸ਼ ਤੇ ਦਿਸ਼ਾ ਦਿੰਦੇ ਹਨ | ਸਮਾਗਮ ਦੌਰਾਨ ਅਧਿਆਪਕਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਹੋਰ ਸੁਚਾਰੂ ਤਰੀਕੇ ਨਾਲ ਨਿਭਾਉਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਓਮਕਾਰ-ਕਾਲੀਆ ਨੇ ਸ਼ਿਵ ਸੈਨਾ ਦੇ ਸੂਬਾਈ ਬੁਲਾਰੇ ਤੇ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਟਾਈਮਜ਼ ਸਕੁਏਅਰ ’ਚ ਹਫ਼ਤੇ ਦੌਰਾਨ ਦੋ ਚਾਕੂ ਹਮਲੇ ** ਤੀਜਾ ਵਿਅਕਤੀ ਜ਼ਖ਼ਮੀ
Ad Position 24