08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ

ਕਪੂਰਥਲਾ, 7 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ 8 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਵਿਭਾਗਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਤ ਰਾਮ ਬਾਗੀ ਜ਼ੋਨਲ ਇੰਚਾਰਜ ਦੋਆਬਾ ਜ਼ੋਨ ਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਮੁਲਾਜ਼ਮ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇਕੱਤਰ ਹੋਣਗੇ ਤੇ ਬਾਅਦ ਵਿਚ ਮੋਟਰਸਾਈਕਲ ਮਾਰਚ ਕਰਦੇ ਹੋਏ ਕਚਿਹਰੀ ਚੌਂਕ ਕਪੂਰਥਲਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਪੰਜਾਬ ਦੇ ਮੁੱਖ ਸਕੱਤਰ ਦੇ ਘੜੇ ਭੰਨ ਕੇ ਰੋਸ ਵਿਖਾਵਾ ਕਰਨਗੇ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਤਹਿਸੀਲ ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਸਾਥੀ, ਸਿੱਖਿਆ ਵਿਭਾਗ ਵਿਚ ਕੰਮ ਕਰਦੇ ਵੱਖ-ਵੱਖ ਬਲਾਕਾਂ ਦੇ ਕਲੈਰੀਕਲ ਸਾਥੀ 8 ਸਤੰਬਰ ਨੂੰ 10:30 ਵਜੇ ਡੀ.

Ad Position 21
repet_subhas-goyals [Copy P29]
ਹੜਤਾਲ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ | ਤਸਵੀਰ ਵਿਚ ਮੁਲਾਜ਼ਮ ਆਗੂ ਸੁਖਜੀਤ ਸਿੰਘ, ਨਰਿੰਦਰ ਸਿੰਘ, ਸੁਖਜਿੰਦਰ ਸਿੰਘ ਤੇ ਕਿਰਪਾਲ ਸਿੰਘ | ਅਜੀਤ ਤਸਵੀਰ 08-09-2026
ਕਪੂਰਥਲਾ, 7 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ 8 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਵਿਭਾਗਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਤ ਰਾਮ ਬਾਗੀ ਜ਼ੋਨਲ ਇੰਚਾਰਜ ਦੋਆਬਾ ਜ਼ੋਨ ਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਮੁਲਾਜ਼ਮ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇਕੱਤਰ ਹੋਣਗੇ ਤੇ ਬਾਅਦ ਵਿਚ ਮੋਟਰਸਾਈਕਲ ਮਾਰਚ ਕਰਦੇ ਹੋਏ ਕਚਿਹਰੀ ਚੌਂਕ ਕਪੂਰਥਲਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਪੰਜਾਬ ਦੇ ਮੁੱਖ ਸਕੱਤਰ ਦੇ ਘੜੇ ਭੰਨ ਕੇ ਰੋਸ ਵਿਖਾਵਾ ਕਰਨਗੇ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਤਹਿਸੀਲ ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਸਾਥੀ, ਸਿੱਖਿਆ ਵਿਭਾਗ ਵਿਚ ਕੰਮ ਕਰਦੇ ਵੱਖ-ਵੱਖ ਬਲਾਕਾਂ ਦੇ ਕਲੈਰੀਕਲ ਸਾਥੀ 8 ਸਤੰਬਰ ਨੂੰ 10:30 ਵਜੇ ਡੀ.ਸੀ. ਦਫ਼ਤਰ ਪੁੱਜਣਗੇ | ਉਨ੍ਹਾਂ ਸਪਸ਼ਟ ਕੀਤਾ ਕਿ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਦੌਰਾਨ ਜੇਕਰ ਕਿਸੇ ਅਧਿਕਾਰੀ ਜਾਂ ਸੀਨੀਅਰ ਕਰਮਚਾਰੀ ਦੇ ਕਹਿਣ ‘ਤੇ ਕੋਈ ਵੀ ਕਿਸੇ ਤਰ੍ਹਾਂ ਦਾ ਕੰਮ ਨਹੀਂ ਕੀਤਾ ਜਾਵੇਗਾ, ਜਿਹੜਾ ਅਧਿਕਾਰੀ ਜਾਂ ਸੀਨੀਅਰ ਕਰਮਚਾਰੀ ਕਿਸੇ ਵੀ ਸਾਡੇ ਸਾਥੀ ਕੋਲੋਂ, ਆਊਟਸੋਰਸ, ਪ੍ਰਾਈਵੇਟ, ਠੇਕੇ ‘ਤੇ ਭਰਤੀ ਹੋਏ ਮੁਲਾਜ਼ਮਾਂ ਕਲੋਂ ਕੰਮ ਕਰਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਜਥੇਬੰਦੀ ਸਬੰਧਿਤ ਅਧਿਕਾਰੀ ਜਾਂ ਸੀਨੀਅਰ ਕਰਮਚਾਰੀ ਦਾ ਘਿਰਾਓ ਕਰਕੇ ਰੋਸ ਵਿਖਾਵਾ ਕਰੇਗੀ | ਉਨ੍ਹਾਂ ਸਮੂਹ ਦਫ਼ਤਰੀ ਮੁਲਾਜ਼ਮਾਂ ਨੂੰ ਕਲਮ ਛੋੜ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਹੈਲਥ ਵਿਭਾਗ ਪੰਜਾਬ ਦੇ ਪ੍ਰਧਾਨ ਨਰਿੰਦਰ ਸਿੰਘ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਪੀ.ਡਬਲਯੂ. ਡੀ. ਵਿਭਾਗ ਯੂਨੀਅਨ ਦੇ ਮੀਤ ਪ੍ਰਧਾਨ ਕਿਰਪਾਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਪਾਰ ਕਰਦਿਆਂ ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਓਮਕਾਰ-ਕਾਲੀਆ ਨੇ ਸ਼ਿਵ ਸੈਨਾ ਦੇ ਸੂਬਾਈ ਬੁਲਾਰੇ ਤੇ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Ad Position 24