08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਪੂਰਥਲਾ ’ਚ ਬਲਾਕ ਪੱਧਰੀ ਖੇਡਾਂ ਦੇ ਹੋਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 7 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਅੱਜ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਖੇਡਾਂ ਦਾ ਉਦਘਾਟਨ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਲਾਕ ਦੇ ਹੋਏ ਖੇਡ ਮੁਕਾਬਲਿਆਂ ਵਿਚ ਵਾਲੀਬਾਲ ਅੰਡਰ-14 ਦੇ ਮੁਕਾਬਲੇ ਵਿਚ ਆਨੰਦ ਪਬਲਿਕ ਸਕੂਲ ਕਪੂਰਥਲਾ ਨੇ ਲਿਟਲ ਏਾਜਲਸ ਸਕੂਲ ਕਪੂਰਥਲਾ ਨੂੰ , ਅੰਡਰ-17 ਦੇ ਮੁਕਾਬਲੇ ਵਿਚ ਸੰਤ ਹੀਰਾ ਦਾਸ ਸਕੂਲ ਕਾਲਾ ਸੰਘਿਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਫੁੱਟਬਾਲ ਦੇ ਮੁਕਾਬਲੇ ਵਿਚ ਆਰ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਅੱਜ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਖੇਡਾਂ ਦਾ ਉਦਘਾਟਨ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਲਾਕ ਦੇ ਹੋਏ ਖੇਡ ਮੁਕਾਬਲਿਆਂ ਵਿਚ ਵਾਲੀਬਾਲ ਅੰਡਰ-14 ਦੇ ਮੁਕਾਬਲੇ ਵਿਚ ਆਨੰਦ ਪਬਲਿਕ ਸਕੂਲ ਕਪੂਰਥਲਾ ਨੇ ਲਿਟਲ ਏਾਜਲਸ ਸਕੂਲ ਕਪੂਰਥਲਾ ਨੂੰ , ਅੰਡਰ-17 ਦੇ ਮੁਕਾਬਲੇ ਵਿਚ ਸੰਤ ਹੀਰਾ ਦਾਸ ਸਕੂਲ ਕਾਲਾ ਸੰਘਿਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਫੁੱਟਬਾਲ ਦੇ ਮੁਕਾਬਲੇ ਵਿਚ ਆਰ.ਸੀ.ਐਫ. ਨੇ ਪਹਿਲਾ ਤੇ ਪਿੰਡ ਕਾਲਾ ਸੰਘਿਆਂ ਨੇ ਦੂਜਾ ਅਤੇ ਆਰ.ਸੀ.ਐਫ. ਬੀ. ਟੀਮ ਨੇ ਕਾਲਾ ਸੰਘਿਆਂ ਨੂੰ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵਾਲੀਬਾਲ ਅੰਡਰ-17 ਉਮਰ ਵਰਗ ਦੇ ਮੁਕਾਬਲੇ ਵਿਚ ਸੰਤ ਹੀਰਾ ਦਾਸ ਸਕੂਲ ਕਾਲਾ ਸੰਘਿਆਂ ਨੇ ਕੋਕਲਪੁਰ ਨੂੰ ਹਰਾਕੇ ਪਹਿਲਾ, ਜਦਕਿ ਅੰਡਰ-14 ਵਾਲੀਬਾਲ ਦੇ ਮੁਕਾਬਲੇ ਵਿਚ ਆਨੰਦ ਪਬਲਿਕ ਸਕੂਲ ਕਪੂਰਥਲਾ ਨੇ ਪਹਿਲਾ ਤੇ ਲਿਟਲ ਏਾਜਲਸ ਸਕੂਲ ਕਪੂਰਥਲਾ ਨੇ ਦੂਜਾ ਸਥਾਨ ਹਾਸਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਵਾਬਾਜ਼ੀ ਕੰਪਨੀ ਵਲੋਂ ‘ਖਿਡੋਣਾ ਜਹਾਜ਼’ ਦੀ ਟਿਪਣੀ ਲਈ ਨੋਰਾ ਫਤੇਹੀ ਖਿਲਾਫ਼ 3 ਕਰੋੜ ਰੁਪਏ ਦਾ ਮਾਣਹਾਨੀ ਮੁਕੱਦਮਾ ਦਾਇਰ ਅਗਲੀ ਖ਼ਬਰ ਡੁਮੇਲੀ ਦੇ ਛਿੰਝ ਮੇਲੇ ’ਚ ਬੋਨੀ ਨੇ ਪਟਕੇ ਦੀ ਕੁਸ਼ਤੀ ਜਿੱਤੀ
Ad Position 24