09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਰੋਹ ’ਚ ਆਏ ਮੁਲਾਜ਼ਮਾਂ ਨੇ ਕਚਹਿਰੀ ਚੌਕ ਵਿਚ ਮੁੱਖ ਮੰਤਰੀ ਤੇ ਹੋਰ ਕੈਬਨਿਟ ਮੰਤਰੀਆਂ ਦੇ ਘੜੇ ਭੰਨ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵਲੋਂ ਦਫ਼ਤਰੀ ਮੁਲਾਜ਼ਮਾਂ ਨੂੰ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਦੇ ਸੱਦੇ ਦੌਰਾਨ ਅੱਜ ਜ਼ਿਲ੍ਹਾ ਕਪੂਰਥਲਾ ਦੇ ਦਫ਼ਤਰੀ ਮੁਲਾਜ਼ਮਾਂ ਨੇ ਵੱਖ-ਵੱਖ ਵਿਭਾਗਾਂ ਦਾ ਕੰਮ ਠੱਪ ਰੱਖ ਕੇ ਕਚਹਿਰੀ ਚੌਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਪੰਜਾਬ ਦੇ ਮੁੱਖ ਸਕੱਤਰ ਦੇ ਘੜੇ ਭੰਨ ਕੇ ਰੋਸ ਵਿਖਾਵਾ ਕੀਤਾ | ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ, ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਦੀ ਦਰਜਾਚਾਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ, ਖੇਤੀਬਾੜੀ ਵਿਭਾਗ ਤੋਂ ਮਨਦੀਪ ਸਿੰਘ, ਸਿਹਤ ਵਿਭਾਗ ਤੋਂ ਨਰਿੰਦਰ ਸਿੰਘ, ਨਿਤਿਨ ਸ਼ਰਮਾ ਤੇ ਪੀ.ਡਬਲਯੂ.ਡੀ. ਵਿਭਾਗ ਤੋਂ ਨਿਸ਼ਾਨ ਸਿੰਘ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ, ਕੱਚੇ ਮੁਲਾਜ਼ਮ ਪੱਕੇ ਕਰਨ ਤੇ ਹੋਰ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ | ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਬਦਲੇ ਦੀ ਭਾਵਨਾ ਨਾਲ ਮੁਲਾਜ਼ਮ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਬਦਲੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਨੂੰ ਰੱਦ ਕਰਵਾਉਣ ਲਈ ਲਾਮਬੰਦ ਹੋਣ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ਧਰਨੇ ਦੌਰਾਨ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮ ਠੱਪ ਰਿਹਾ | ਧਰਨੇ ਦੀ ਸਮਾਪਤੀ ਉਪਰੰਤ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਚਹਿਰੀ ਚੌਂਕ ਤੱਕ ਮੋਟਰਸਾਈਕਲ ਮਾਰਚ ਕੱਢਿਆ | ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਵਿਚ ਖ਼ਜ਼ਾਨਾ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਡੀ.ਸੀ. ਦਫ਼ਤਰ, ਖੇਤੀਬਾੜੀ ਤੇ ਮਾਲ ਵਿਭਾਗ, ਸਿੰਜਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਚਾਇਤੀ ਵਿਭਾਗ, ਸਮਾਜ ਭਲਾਈ, ਲੋਕ ਸੰਪਰਕ ਵਿਭਾਗ, ਫੂਡ ਸਪਲਾਈ ਤੇ ਹੋਰ ਸਰਕਾਰੀ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਪ੍ਰਾਈਵੇਟ ਸਕੂਲਾਂ ਦੀ ਅਚਨਚੇਤ ਜਾਂਚ ਕਰਨਗੀਆਂ-ਅਕਾਸ਼ ਬਾਂਸਲ ਅਗਲੀ ਖ਼ਬਰ ਪਾਵਰ ਲਿਫ਼ਟਿੰਗ ’ਚ ਮਾਧਵ ਕਪੂਰ ਨੇ ਚੁੱਕਿਆ 440 ਕਿੱਲੋ ਭਾਰ, ਜ਼ਿਲ੍ਹੇ ’ਚੋਂ ਰਿਹਾ ਅੱਵਲ
Ad Position 24