09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਪ੍ਰਾਈਵੇਟ ਸਕੂਲਾਂ ਦੀ ਅਚਨਚੇਤ ਜਾਂਚ ਕਰਨਗੀਆਂ-ਅਕਾਸ਼ ਬਾਂਸਲ

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲ ਦਾਖ਼ਲੇ, ਸਕੂਲ ਦੀਆਂ ਫ਼ੀਸਾਂ, ਵਰਦੀਆਂ ਤੇ ਪੁਸਤਕਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮਾਪਿਆਂ ਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕੰਟਰੋਲ ਰੂਮ ਦੇ ਸੰਪਰਕ ਨੰਬਰ ਅਤੇ ਈ. ਮੇਲ ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲ ਦਾਖ਼ਲੇ, ਸਕੂਲ ਦੀਆਂ ਫ਼ੀਸਾਂ, ਵਰਦੀਆਂ ਤੇ ਪੁਸਤਕਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮਾਪਿਆਂ ਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕੰਟਰੋਲ ਰੂਮ ਦੇ ਸੰਪਰਕ ਨੰਬਰ ਅਤੇ ਈ.ਮੇਲ ਆਈ.ਡੀ. ਪ੍ਰਮੁੱਖਤਾ ਨਾਲ ਸਕੂਲ ਦੇ ਮੁੱਖ ਗੇਟ, ਨੋਟਿਸ ਬੋਰਡਾਂ, ਪਿ੍ੰਸੀਪਲ ਦੇ ਕਮਰਿਆਂ ਦੇ ਬਾਹਰ ਅਤੇ ਵੈੱਬ ਸਾਈਟਾਂ ’ਤੇ ਡਿਸਪਲੇ ਕਰਨ ਤਾਂ ਜੋ ਬੱਚਿਆਂ ਦੇ ਮਾਪੇ, ਵਿਦਿਆਰਥੀ ਤੇ ਹੋਰ ਲੋਕ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਪੱਧਰੀ ਫ਼ੀਸ ਰੈਗੂਲੇਟਰੀ ਕਮੇਟੀ ਦੀ ਮੀਟਿੰਗ ਵਿਚ ਬੋਲਦਿਆਂ ਕਹੀ | ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਧੇਰੇ ਪਾਰਦਰਸ਼ਤਾ ਯਕੀਨੀ ਬਣੇਗੀ ਤੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਿਚ ਆਸਾਨੀ ਹੋਵੇਗੀ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਪ੍ਰਾਈਵੇਟ ਸਕੂਲਾਂ ਦੀ ਅਚਨਚੇਤ ਜਾਂਚ ਕਰਨਗੀਆਂ | ਇਸ ਲਈ ਸਕੂਲਾਂ ਦੇ ਪ੍ਰਬੰਧਕਾਂ ਨੂੰ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤਣੀ ਚਾਹੀਦੀ ਹੈ | ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਈਵੇਟ ਸਕੂਲਾਂ ਦੀ ਰੈਂਡੰਮ ਚੈਕਿੰਗ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿੱਦਿਅਕ ਸੰਸਥਾਵਾਂ ਸਕੂਲ ਦੀ ਫ਼ੀਸ ਦੀ ਰੈਗੂਲੇਸ਼ਨ ਸੰਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਟੀਮਾਂ ਪਾਰਦਰਸ਼ਤਾ ਤੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਕੂਲਾਂ ਵਲੋਂ ਪੇਸ਼ ਕੀਤੀਆਂ ਗਈਆਂ ਬੈਲੇਂਸ ਸ਼ੀਟਾਂ ਅਤੇ ਹੋਰ ਸਬੰਧਿਤ ਵਿੱਤੀ ਰਿਕਾਰਡਾਂ ਦੀ ਵੀ ਜਾਂਚ ਕਰਨਗੀਆਂ | ਉਨ੍ਹਾਂ ਕਿਹਾ ਕਿ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਦੇ ਅੰਦਰ ਈ-ਪੋਰਟਲ ‘ਤੇ ਆਪਣਾ ਪੂਰਾ ਵੇਰਵਾ ਤੇ ਫ਼ੀਸ ਢਾਂਚਾ ਅੱਪਲੋਡ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਡੀ.ਸੀ.ਐਫ.ਏ. ਕੁਲਦੀਪ ਕੁਮਾਰ, ਲੀਗਲ ਐਡਵਾਈਜ਼ਰ ਹਰਵਿੰਦਰ ਕੌਰ, ਐਡਵੋਕੇਟ ਹਰਪ੍ਰੀਤ ਕੌਰ ਕਪੂਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਭੁਲੱਥ ’ਚ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਕੀਤਾ ਰੋਸ ਵਿਖਾਵਾ ਪੁਰਾਣੀ ਪੈਨਸ਼ਨ... ਅਗਲੀ ਖ਼ਬਰ ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਰੋਹ ’ਚ ਆਏ ਮੁਲਾਜ...
Ad Position 24