09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਢੱਕ ਪੰਡੋਰੀ ਦੇ ਲਗਭਗ 20 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਖਲਵਾੜਾ, 8 ਸਤੰਬਰ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖਲਵਾੜਾ, 8 ਸਤੰਬਰ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਦੀ ਪੇ੍ਰਨਾ ਸਦਕਾ ਪਿੰਡ ਢੱਕ ਪੰਡੋਰੀ ਦੇ ਕਰੀਬ 20 ਪਰਿਵਾਰਾਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਨ੍ਹਾਂ ਸਮੂਹ ਪਰਿਵਾਰਾਂ ਨੂੰ ‘ਆਪ’ ਦੇ ਫਗਵਾੜਾ ਦਫ਼ਤਰ ਵਿਖੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ | ਡਾ. ਚੱਬੇਵਾਲ ਨੇ ਪਾਰਟੀ ਵਿਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਰੇਸ਼ਮ ਲਾਲ, ਚੈਨ ਰਾਮ, ਹਰਵਿੰਦਰ ਸਿੰਘ, ਗੁਰਬਖ਼ਸ਼ ਰਾਏ, ਸਤਪਾਲ, ਅਮਨਦੀਪ ਕੁਮਾਰ, ਰੋਹਿਤ ਕੁਮਾਰ, ਅਜੀਤ ਰਾਮ, ਗੁਰਦਿਆਲ ਰਾਮ, ਹਰਮੇਸ਼ ਲਾਲ, ਮਹਿੰਦਰ ਪਾਲ ਮਿੰਦੀ, ਬਲਵਿੰਦਰ ਪੰਚ, ਬਿਸ਼ੰਭਰ ਦਾਸ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਸੀ.ਏ. ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਕਾਲ... ਅਗਲੀ ਖ਼ਬਰ ਤਹਿਸੀਲ ਭੁਲੱਥ ’ਚ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਕੀਤਾ ਰੋਸ ਵਿਖਾਵਾ ਪੁਰਾਣੀ ਪੈਨਸ਼ਨ...
Ad Position 24